ਬਲਾਚੌਰ 'ਚ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਕਰਵਾਈ
ਬਲਾਚੌਰ 'ਚ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਕਰਵਾਈ
Publish Date: Sat, 07 Mar 2026 05:38 PM (IST)
Updated Date: Sun, 08 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ ਡਾ. ਰਾਕੇਸ਼ ਕੁਮਾਰ ਸ਼ਰਮਾ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਪੰਕਜ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਚੌਰ ਦੀ ਅਗਵਾਈ ਵਿਚ ਦਫਤਰ ਬਲਾਕ ਖੇਤੀਬਾੜੀ ਅਫਸਰ ਬਲਾਚੌਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ। ਇਸ ਗੋਸ਼ਟੀ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲਗਭਗ 125 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ। ਗੋਸ਼ਟੀ ਦਾ ਆਗਾਜ਼ ਡਾ. ਪੰਕਜ ਸਿੰਘ ਖੇਤੀਬਾੜੀ ਅਫਸਰ ਵੱਲੋਂ ਕੀਤਾ ਗਿਆ। ਡਾ. ਕਮਲਦੀਪ ਸੰਘਾ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਆਪਣਾ ਰੁੱਖ ਕਰਨ ਲਈ ਸੰਬੋਧਨ ਕੀਤਾ। ਡਾ. ਪ੍ਰਦੀਪ ਕੁਮਾਰ ਡਿਪਟੀ ਡਾਇਰੈਕਟਰ ਕੇਵੀਕੇ ਲੰਗੜੋਆ ਵੱਲੋਂ ਉਨ੍ਹਾਂ ਦੀ ਸੰਸਥਾ ਵੱਲੋਂ ਕਿਸਾਨਾਂ ਲਈ ਲਗਾਏ ਜਾਣ ਵਾਲੇ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮਾਂ ਦੀ ਜਾਣਕਾਰੀ ਸਾਂਝੀ ਕੀਤੀ। ਡਾ. ਆਰਤੀ ਵਰਮਾ ਸਹਾਇਕ ਪ੍ਰੋਫੈਸਰ ਕੇਵੀਕੇ ਵੱਲੋਂ ਘਰੇਲੂ ਬਗੀਚੀ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਜਗਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਮੌਸਮੀ ਬਦਲਾਵ ਦੇ ਮੱਦੇਨਜ਼ਰ ਖੇਤੀ ਫਸਲਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ। ਵਿਕਰਮਜੀਤ ਕੌਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਗਰਮ ਰੁੱਤ ਦੀ ਮੂੰਗੀ ਦੀ ਸੁਚੱਜੀ ਕਾਸ਼ਤ ਸੰਬੰਧੀ ਕਿਸਾਨਾਂ ਨਾਲ ਰੂਬਰੂ ਹੋਇਆ ਗਿਆ। ਰਾਜ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਫਸਲਾਂ ਦੇ ਕੀੜਿਆਂ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਰਾਜ ਕੁਮਾਰ ਮਿੱਤਲ ਵੈਟੇਨਰੀ ਅਫਸਰ ਪਸ਼ੂ ਪਾਲਣ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਕਿਸਾਨਾਂ ਵੱਲੋਂ ਗੋਸ਼ਟੀ ਦੌਰਾਨ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਨਾ ਹੋਣ ਸਬੰਧੀ, ਮੂੰਗੀ ਸਬੰਧੀ ਅਤੇ ਦੁੱਧ ਵਿਚ ਹੋ ਰਹੀ ਮਿਲਾਵਟ ਸਬੰਧੀ ਸਰਕਾਰ ਵੱਲੋਂ ਉਚੇਚੇ ਪ੍ਰਬੰਧ ਕਰਨ ਲਈ ਆਪਣਾ ਪੱਖ ਰੱਖਿਆ। ਗੋਸ਼ਟੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖੇਤੀਬਾੜੀ ਅਤੇ ਪੇਂਡੂ ਪਰਿਵਰਤਨ ਤੇ ਬਜਟ ਤੋਂ ਬਾਅਦ ਦਾ ਵੈਬੀਨਾਰ ਚ ਸੰਬੋਧਨ ਕਿਸਾਨਾਂ ਨੂੰ ਸੁਣਾਇਆ ਗਿਆ। ਡਾ. ਪੰਕਜ ਸਿੰਘ ਖੇਤੀਬਾੜੀ ਅਫਸਰ ਵੱਲੋਂ ਖਾਦਾਂ ਦੀ ਸੁਚੱਜੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰਨ ਲਈ ਜਾਗਰੂਕ ਕੀਤਾ। ਤਾਂ ਜੋ ਖੇਤੀ ਤੇ ਬੇਲੋੜੀ ਖਾਦਾਂ ਦੀ ਵਰਤੋਂ ਤੋਂ ਬਚਿਆ ਜਾਵੇ ਅਤੇ ਖੇਤੀ ਖਰਚ ਨੂੰ ਘਟਾਇਆ ਜਾ ਸਕੇ। ਸੁਰਜੀਤ ਸਿੰਘ ਰਾਏ ਅਗਾਂਹਵਧੂ ਕਿਸਾਨ ਵੱਲੋਂ ਕਿਸਾਨਾਂ ਨੂੰ ਆਪਣੇ ਘਰ ਦੀ ਵਰਤੋਂ ਲਈ ਕੁਦਰਤੀ ਖੇਤੀ ਅਪਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਕਿਸਾਨਾਂ ਵੱਲੋਂ ਪਿੰਡ ਪੱਧਰ ਤੇ ਕੈਂਪ ਲਗਾਉਣ ਲਈ ਬਲਾਕ ਖੇਤੀਬਾੜੀ ਅਫਸਰ ਨਾਲ ਗੱਲਬਾਤ ਕੀਤੀ ਗਈ।।ਗੋਸ਼ਟੀ ਨੂੰ ਨੇਪਰੇ ਚਾੜਨ ਲਈ ਸਮੂਹ ਸਟਾਫ ਬਲਾਕ ਖੇਤੀਬਾੜੀ ਅਫਸਰ ਦਫਤਰ ਵੱਲੋਂ ਅਹਿਮ ਭੂਮਿਕਾ ਨਿਭਾਈ।