ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਨਾਂਅ ਏਡੀਸੀ ਨੂੰ ਦਿੱਤਾ ਮੰਗ ਪੱਤਰ
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਨਾਂਅ ਏਡੀਸੀ ਨੂੰ ਦਿੱਤਾ ਮੰਗ ਪੱਤਰ
Publish Date: Tue, 18 Nov 2025 06:08 PM (IST)
Updated Date: Tue, 18 Nov 2025 06:10 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਦੋਆਬਾ ਦੇ ਮਾਝਾ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਏਡੀਸੀ ਅਵਨੀਤ ਕੌਰ ਨੂੰ ਦਿੱਤਾ ਗਿਆ। ਜਿਨ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪੁੱਜਦਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਪਿਛਲੇ ਗੰਨੇ ਦੇ ਸੀਜਨ ਦੀ ਬਕਾਇਆ 61 ਰੁਪਏ ਦੀ ਤਕਰੀਬਨ 93 ਕਰੋੜ ਰੁਪਏ ਦੀ ਅਦਾਇਗੀ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਕਰੀਬ 120 ਕਰੋੜ ਰੁਪਏ, ਫਗਵਾੜਾ ਮਿੱਲ ਦੀ ਪਿਛਲੀ ਬਕਾਇਆ 27 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਹਾਲੇ ਤੱਕ ਵੀ ਸਰਕਾਰ ਨੇ ਜਾਰੀ ਨਹੀਂ ਕੀਤੀ, ਤਰੁੰਤ ਜਾਰੀ ਕੀਤੀ ਜਾਵੇ। ਨਵਾਂ ਗੰਨੇ ਦੇ ਸੀਜਨ ਦੀ ਸ਼ੁਰੂਆਤ ਨਵੰਬਰ ਮਹੀਨੇ ਕੀਤੀ ਜਾਂਦੀ ਹੈ ਪਰ ਪੰਜਾਬ ਸਰਕਾਰ ਚੁੱਪ ਹੈ। ਸ਼ੂਗਰ ਕੇਨ ਕੰਟਰੋਲ ਬੋਰਡ ਦਾ ਸਮਾਂ ਸਮਾਪਤ ਹੋ ਗਿਆ ਸੀ। ਜਿਸ ਦਾ ਗਠਨ ਵੀ ਪੰਜਾਬ ਸਰਕਾਰ ਨੇ ਨਹੀਂ ਕੀਤਾ। ਉਸ ਦੀ ਮੀਟਿੰਗ ਤੋ ਬਾਅਦ ਹੀ ਪ੍ਰੀਕਿਰਿਆ ਸ਼ੁਰੂ ਹੁੰਦੀ ਹੈ, ਕੇਂਦਰ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ ਪੰਦਰਾਂ ਰੁਪਏ ਪ੍ਰਤੀ ਕੁਇੰਟਲ ਰੇਟ ਦਾ ਵਾਧਾ ਕਰਕੇ ਐਲਾਨ ਕੀਤਾ ਸੀ ਪਰ ਪੰਜਾਬ ਸਰਕਾਰ ਚੁੱਪ ਹੈ, ਪੰਜਾਬ ਸਰਕਾਰ ਗੰਨੇ ਦੇ ਰੇਟ ਵਿੱਚ ਵਾਧਾ ਕਰਕੇ 500 ਰੁਪਏ ਕੀਤਾ ਜਾਵੇ। ਸ਼ੂਗਰ ਮਿੱਲਾਂ ਚੱਲਣ ਦੀ ਤਰੀਕ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ, ਪੰਜਾਬ ਸਰਕਾਰ ਖੰਡ ਮਿੱਲਾਂ ਚੱਲਣ ਦੀ 15 ਨਵੰਬਰ ਤਰੀਕ ਨਿਸ਼ਚਿਤ ਕਰਕੇ ਨੋਟੀਫਿਕੇਸ਼ਨ ਜਾਰੀ ਕਰੇ। ਸਹਿਕਾਰੀ ਖੰਡ ਮਿੱਲਾਂ ਦੀ ਤਰਜ਼ ਤੇ ਇਕ ਕਾਊਂਟਰ ਤੇ ਪੇਮੈਂਟ ਹੋਈ ਚਾਹੀਦੀ ਹੈ। ਜਿਸ ਤਰ੍ਹਾਂ ਬਾਕੀ ਫਸਲਾਂ ਦਾ ਭਾਅ ਬਿਜਾਈ ਤੋਂ ਪਹਿਲਾਂ ਨਿਰਧਾਰਤ ਕੀਤਾ ਜਾਂਦਾ ਹੈ। ਗੰਨੇ ਦਾ ਭਾਅ ਵੀ ਬਿਜਾਈ ਤੋਂ ਪਹਿਲਾਂ ਅਨਾਊਸ ਕਰਕੇ ਨੋਟੀਫਿਕੇਸ਼ਨ ਕੀਤਾ ਜਾਵੇ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਨਵੰਬਰ ਤੱਕ ਪੰਜਾਬ ਸਰਕਾਰ ਵੱਲੋਂ ਫੈਸਲਾ ਨਾ ਕਰਨ ਤੇ ਅੱਜ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਜੇਕਰ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ। ਤਾਂ 21 ਨਵੰਬਰ ਨੂੰ ਵੱਡੇ ਪੱਧਰ ਤੇ ਨੈਸ਼ਨਲ ਹਾਈਵੇ ਤੇ ਰੇਲਵੇ ਟ੍ਰੈਕ ਜਾਮ ਕਿਤੇ ਜਾਣਗੇ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਕੁਲਦੀਪ ਸਿੰਘ ਘਟਾਰੋਂ ਜ਼ਿਲ੍ਹਾ ਪ੍ਰਧਾਨ ਦੋਆਬਾ ਕਿਸਾਨ ਯੂਨੀਅਨ ਪੰਜਾਬ, ਦਲਜੀਤ ਸਿੰਘ, ਸਤਨਾਮ ਸਿੰਘ, ਕੁਵਿੰਦਰ ਸਿੰਘ ਸੰਧਵਾ ਸੂਬਾ ਮੀਤ ਪ੍ਰਧਾਨ ਬੀਕੇਯੂ ਦੋਆਬਾ, ਰਵਿੰਦਰ ਸਿੰਘ ਮੀਤ ਪ੍ਰਧਾਨ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਭਿੰਦਰ ਸਿੰਘ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।