ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
Publish Date: Sun, 18 Oct 2026 04:39 PM (IST)
Updated Date: Sun, 18 Oct 2026 04:42 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸੀਆਰਐੱਮ ਸਕੀਮ ਅਧੀਨ ਕਿਸਾਨਾਂ ਦੀ ਮੁੱਖ ਖੇਤੀਬਾੜੀ ਅਫਸਰ ਡਾ. ਲੇਖਰਾਜ ਮਾਹੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਤਾਜੋਵਾਲ ਵਿਖੇ ਮੱਕੀ ਦਿਵਸ ਅਤੇ ਝੋਨੇ ਦੀ ਪਰਾਲੀ ਨੂੰ ਸਾਂਭਣ ਦਾ ਪ੍ਰੋਗਰਾਮ ਕਰਵਾਇਆ। ਡਾ. ਲੇਖਰਾਜ ਮਾਹੀ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਅੱਜ ਸਮੇਂ ਦੀ ਲੋੜ ਬਣ ਚੁੱਕੀ ਹੈ। ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਨਿਕਲ ਕੇ ਬਾਸਮਤੀ ਦੀ ਫਸਲ, ਮੱਕੀ ਦੀ ਫਸਲ, ਦਾਲਾਂ ਅਤੇ ਤੇਲ ਬੀਜ ਫਸਲਾਂ ਹੇਠ ਵੱਧ ਤੋਂ ਵੱਧ ਰਕਬਾ ਲਿਆਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮੱਕੀ ਸਕੀਮ ਤਹਿਤ ਜਿਨ੍ਹਾਂ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਹੇਠੋਂ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 17500 ਰੁਪਏ ਰੁਪਏ ਪ੍ਰਤੀ ਹੈੱਕਟੇਅਰ ਦੇ ਹਿਸਾਬ ਨਾਲ ਉਪਦਾਨ ਦਿੱਤਾ ਜਾਣਾ ਹੈ। ਮੁੱਖ ਖੇਤੀਬਾੜੀ ਅਫਸਰ ਵੱਲੋਂ ਦੱਸਿਆ ਕਿ ਖੇਤੀ ਮਸ਼ੀਨਰੀ ਤੇ 4.52 ਕਰੋੜ ਰੁਪਏ ਦੀ ਸਬਸਿਡੀ ਵੱਖ-ਵੱਖ ਮਸ਼ੀਨਾਂ ਲਈ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੱਕੀ ਦੇ 2.50 ਕਰੋੜ ਰੁਪਏ ਦੀ ਉਪਦਾਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਲਦ ਹੀ ਟਰਾਂਸਫਰ ਕਰ ਦਿੱਤੀ ਜਾਵੇਗੀ ਅਤੇ ਹਰੇਕ ਕਿਸਾਨ ਆਪਣੀ ਫਾਰਮਰ ਆਈਡੀ ਜਰੂਰ ਬਣਾਵੇ ਕਿਉਂਕਿ ਇਹ ਕਿਸਾਨ ਦੀ ਆਪਣੀ ਪਹਿਚਾਣ ਹੈ। ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ ਨੇ ਦੱਸਿਆ ਕਿ ਝੋਨੇ ਦੀ ਫਸਲ ਨਿਸਰਨ ਤੇ ਆ ਚੁੱਕੀ ਹੈ ਅਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੀੜੇ ਮਕੌੜਿਆ ਜਾਂ ਬਿਮਾਰੀਆਂ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਨਾਈਟ੍ਰੋਜਨ ਖਾਦ ਦੀ ਵੱਧ ਵਰਤੋਂ ਕਰਨ ਨਾਲ ਪਾਣੀ ਦੀ ਜ਼ਿਆਦਾ ਵਰਤੋਂ ਨਾਲ ਅਤੇ ਵਾਤਾਵਰਣ ਖੁਸ਼ ਰਹਿਣ ਖੁਸ਼ ਰਹਿਣ ਕਾਰਨ ਝੋਨੇ ਦੀ ਫਸਲ ਨੂੰ ਬੈਕਟੀਰੀਅਲ ਲੀਪਲਾਈਟ ਅਤੇ ਹਲਦੀ ਰੋਗ ਦੀ ਸਮੱਸਿਆ ਆ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਵਾਹ ਕੇ ਹੈਪੀ ਸੀਡਰ ਜਾਂ ਸੁਪਰ ਸੀਡਰ ਜਾਂ ਸਮਾਰਟ ਸੁਪਰਸੀਡਰ ਨਾਲ ਕਣਕ ਦੀ ਬਜਾਈ ਝੋਨੇ ਦੀ ਨਾੜ ਨੂੰ ਬਿਨਾਂ ਅੱਗ ਲਗਾਏ ਕੀਤੀ ਜਾਵੇ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿਚ ਫਸਲਾਂ ਲਈ ਜ਼ਰੂਰੀ ਖੁਰਾਕੀ ਤੱਤ ਜੋ ਮੌਜੂਦ ਹੁੰਦੇ ਹਨ। ਨਾੜ ਸੜਣ ਨਾਲ ਜਿੱਥੇ ਇਸ ਵਿੱਚੋਂ ਨਾਈਟ੍ਰੋਜਨ ਫਾਸਫੋਰਸ ਪੋਟਾਸ਼ ਸਲਫਰ ਤੱਤਾਂ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ ਉੱਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੋ ਜਾਂਦਾ ਹੈ। ਬਲਾਕ ਨਵਾਂਸ਼ਹਿਰ ਦੇ ਵਿਚ ਤਕਰੀਬਨ 500 ਸੁਪਰ ਸੀਡਰ ਅਤੇ 50 ਬੇਲਰ ਕਿਸਾਨਾਂ ਨੂੰ ਉਪਦਾਨ ਤੇ ਮਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪੀਐੱਮ ਕਿਸਾਨ ਨਿਧੀ ਯੋਜਨਾ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਦਾ ਫਾਇਦਾ ਲੈਣ ਲਈ ਫਾਰਮਰ ਆਈਡੀ ਬਣਾਣੀ ਬਹੁਤ ਜ਼ਰੂਰੀ ਹੈ। ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫਸਲ ਵਿਚ ਲੱਗਣ ਵਾਲੇ ਕੀੜੇ ਮਕੌੜਿਆਂ ਜਿਵੇਂ ਕਿ ਤਣੇ ਦਾ ਗਣੂਆਂ, ਪੱਤਾ ਲਪੇਟ ਸੁੰਡੀ, ਬੂਟਿਆਂ ਦੇ ਟਿੱਡੇ ਜੜਾਂ ਦੀ ਸੁੰਡੀ ਅਤੇ ਬਿਮਾਰੀਆਂ ਸ਼ੀਥ ਬਲਾਈਟ, ਝੂਠੀ ਕਾਂਗਿਆਰੀ ਤਣੇ ਦਾ ਗਲਣਾ ਅਤੇ ਝੁਲਸ ਰੋਗ। ਇਸੇ ਤਰ੍ਹਾਂ ਮੱਕੀ ਦੀ ਫਸਲ ਵਿਚ ਲੱਗਣ ਵਾਲੇ ਕੀੜੇ ਮਕੌੜਿਆਂ ਜਿਵੇਂ ਕਿ ਮੱਕੀ ਦਾ ਗੁਣੂਆਂ, ਫਾਲ ਆਰਮੀ ਬਾਰਮ ਅਤੇ ਬਿਮਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹੀ ਸਮੇਂ ਤੇ ਸਹੀ ਮਿਕਦਾਰ ਵਿਚ ਖੇਤੀ ਜਹਿਰਾਂ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਅਤੇ ਨਾਲ ਹੀ ਸੌਣੀ ਦੀਆਂ ਫਸਲਾਂ ਦੇ ਨਦੀਨਾਂ ਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ ਏਡੀਓ ਨੇ ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਸ਼ਨਲ ਮਿਸ਼ਨ ਐਡੀਬਲ ਆਇਲ ਸਕੀਮ ਤਹਿਤ ਤੇਲ ਬੀਜਾਂ ਦੀ ਕਾਸ਼ਤ ਨੂੰ ਹੁੰਗਾਰਾ ਦੇਣ ਲਈ ਵਿਭਾਗ ਵੱਲੋਂ ਬਲਾਕ ਨਵਾਂਸ਼ਹਿਰ ਦੇ ਕਿਸਾਨਾਂ ਨੂੰ ਸਰ੍ਹੋਂ ਦੀਆਂ ਮਿਨੀ ਕਿੱਟਾਂ ਮੁਫ਼ਤ ਵੰਡੀਆਂ ਜਾਣਗੀਆਂ ਅਤੇ ਨਾਲ ਹੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਜਿਸ ਵਿਚ ਕਿਸਾਨਾਂ ਨੂੰ ਮਹੱਤਵਪੂਰਨ ਇਨਪੁੱਟਸ ਜਿਵੇਂ ਕਿ ਕੀਟਨਾਸ਼ਕ ਅਤੇ ਨਦੀਨ ਨਾਸ਼ਕ ਦਵਾਈਆਂ ਆਦਿ ਵੀ ਵੰਡੇ ਜਾਣਗੇ। ਡਾ. ਕਮਲਦੀਪ ਸਿੰਘ ਸੰਘਾ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਆਤਮਾ ਸਕੀਮ ਵਿਚ ਚੱਲ ਰਹੀਆਂ ਖੇਤੀਬਾੜੀ ਸਬੰਧੀ ਸਰਗਰਮੀਆਂ ਅਤੇ ਕਿਸਾਨਾਂ ਨੂੰ ਨੈਚੁਰਲ ਫਾਰਮਿੰਗ ਕਰਨ ਸਬੰਧੀ ਜਾਣਕਾਰੀ ਦਿੱਤੀ। ਪਰਮਵੀਰ ਕੌਰ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਪਾਉਣ ਲਈ ਕਿਸਾਨਾਂ ਨੂੰ ਜਾਗਰਿਤ ਕੀਤਾ। ਇਸ ਕਿਸਾਨ ਸਿਖਲਾਈ ਕੈਂਪ ਵਿਚ ਵਿਸ਼ਾਲ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ, ਸਰਬਜੀਤ ਸਿੰਘ ਖੇਤੀਬਾੜੀ ਓਪ ਨਰੀਖਿਕ, ਜਸਵਿੰਦਰ ਕੌਰ ਅਤੇ ਹਰਮੇਸ਼ ਕੁਮਾਰ ਏਟੀਐੱਮ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ 100 ਤੋਂ ਵੱਧ ਕਿਸਾਨਾਂ ਵੱਲੋਂ ਹਿੱਸਾ ਲਿਆ।