- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀਬਾੜੀ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਵਰਤੋਂ ਕਰਨ ਕਿਸਾਨ-ਵਿਧਾਇਕ ਸੰਤੋਸ਼ ਕਟਾਰੀਆ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਬੁੱਧਵਾਰ ਨੂੰ ਸਹਿਨਸ਼ਾਹ ਪੈਲੇਸ ਗੜ੍ਹਸ਼ੰਕਰ-ਬਲਾਚੌਰ ਰੋਡ ਪਿੰਡ ਕਰਾਵਰ ਵਿਖੇ ਲਗਾਇਆ। ਇਸ ਮੇਲੇ ਵਿਚ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਕੀਮ ਪਾਣੀ ਬਚਾਓ ਪੈਸਾ ਬਚਾਓ ਤਹਿਤ ਵੱਧ ਤੋਂ ਵੱਧ ਕਿਸਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਬਚਾਉਣ ਦੇ ਨਾਲ ਚੰਗਾ ਮੁਨਾਫਾ ਵੀ ਕਮਾ ਸਕਦੇ ਹਨ। ਉਨ੍ਹਾਂ ਮੇਲੇ ਵਿਚ ਖੇਤੀਬਾੜੀ ਵਿਭਾਗ, ਸਹਿਯੋਗੀ ਮਹਿਕਮਿਆਂ ਅਤੇ ਸੈਲਫ ਹੈਲਪ ਗੁਰੱਪਾਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਦੀ ਵਿਜਿਟ ਵੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਕਿਹਾ ਕਿ ਕਿਸਾਨ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ। ਤਾਂ ਜੋ ਪੰਜਾਬ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕਿਸਾਨ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਬਲਵੀਰ ਸਿੰਘ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਨੇ ਕਿਸਾਨਾਂ ਨੂੰ ਆਪਣੀ ਬਿਜਾਈ ਕਰਨ ਤੋਂ ਪਹਿਲਾਂ ਜ਼ਿਲ੍ਹੇ ਦੇ ਖੇਤੀ ਮਾਹਿਰਾਂ ਤੋਂ ਸੇਧ ਲੈਣੀ ਚਾਹੀਦੀ ਹੈ। ਤਾਂ ਜੋ ਫਸਲਾਂ ਤੋਂ ਵੱਧ ਤੋਂ ਵੱਧ ਮੁਨਾਫਾ ਲਿਆ ਜਾ ਸਕੇ। ਲਲਿਤ ਮੋਹਨ ਪਾਠਕ ਆਪ ਆਗੂ ਨੇ ਇਸ ਮੇਲੇ ਵਿਚ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ। ਡਾ. ਲੇਖ ਰਾਜ ਬੇਗੋਵਾਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਹਾੜੀ ਸੀਜਨ 2026-27 ਦੌਰਾਨ ਕਣਕ ਹੇਠ 77,000 ਹੈਕ., ਸਰੋਂ ਹੇਠ 1800 ਹੈਕ. ਅਤੇ ਦਾਲਾਂ ਹੇਠ 220 ਹੈਕ. ਰਕਬਾ ਲਿਆਂਦਾ ਜਾਵੇਗਾ। ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜ/ਖਾਦਾਂ/ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ ਲਈ ਵਿਭਾਗ ਵਲੋਂ ਬਿਲ ਚੈਕਿੰਗ ਮੁਹਿੰਮ ਚਲਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸੀਆਰਐੱਮ ਸਾਲ 2026-27 ਦੌਰਾਨ ਵੱਖ-ਵੱਖ ਮਸ਼ੀਨਰੀ ਉਪਦਾਨ ਤੇ ਦੇਣ ਲਈ ਆਨ ਲਾਈਨ ਪੋਰਟਲ ਰਾਹੀਂ 328 ਮਸ਼ੀਨਾਂ ਸਬਸੀਡੀ ਤੇ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਇਸ ਸਾਲ ਵੱਖ-ਵੱਖ ਮਸ਼ੀਨਰੀ ਉਪਦਾਨ ਤੇ ਦੇਣ ਲਈ ਆਨ ਲਾਈਨ ਪੋਰਟਲ ਤੇ ਵਿਅਕਤੀਗਤ ਕੈਟੇਗਰੀ ਦੇ ਐੱਸਸੀ ਬਿਨੈਕਾਰਾਂ ਵੱਲੋਂ ਅਰਜੀਆਂ ਦੀ ਮੰਗ ਮਿਤੀ 29.09.2026 ਤੋਂ ਮੁੜ ਤੋਂ ਕੀਤੀ ਗਈ ਹੈ। ਇਨ੍ਹਾਂ ਬਿਨੈਕਾਰਾਂ ਦੀ ਚੋਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ“ਪਹਿਲਾਂ ਆਓ ਅਤੇ ਪਹਿਲਾਂ ਪਾਓ“ਦੇ ਅਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਐਗਰੀਸਟੈਕ ਸਕੀਮ ਅਧੀਨ ਫਾਰਮਰ ਆਈਡੀ ਜਰੂਰ ਬਣਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿਚ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਪੀਏਯੂ ਲੁਧਿਆਣਾ ਦੀਆਂ ਸਿਫਾਰਿਸ਼ਾ ਅਨੁਸਾਰ ਕੀਤੀ ਜਾਵੇ। ਇਸ ਤੋਂ ਇਲਾਵਾ ਡਾ. ਰਾਜੇਸ਼ ਕੁਮਾਰ ਬਾਗਬਾਨੀ ਵਿਭਾਗ ਵੱਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਪ੍ਰਦੀਪ ਕੁਮਾਰ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਿਸਾਨ ਮੇਲੇ ਵਿਚ ਕਿਸਾਨਾਂ ਨੂੰ ਫਸਲਾਂ ਸੰਬੰਧੀ ਸੰਪੂਰਨ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅੱਜ ਦੇ ਸਮੇਂ ਦੀ ਲੋੜ ਕੁਦਰਤੀ ਸੋਮਿਆਂ ਦੀ ਸੰਭਾਲ“ ਕਰਦੇ ਹੋਏ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਕਰਨ। ਤਾਂ ਜੋ ਬੇਲੋੜੀਆਂ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਧੇਰੀ ਵਰਤੋਂ ਤੋਂ ਗੁਰੇਜ਼ ਕਰਕੇ, ਖੇਤੀ ਵਿੱਚ ਖਰਚੇ ਘਟਾ ਕੇ ਵੱਧ ਮੁਨਾਫਾ ਲਿਆ ਜਾ ਸਕੇ। ਇਸ ਮੋਕੇ ਡਾ. ਕੁਲਵਿੰਦਰ ਕੌਰ ਏਪੀਪੀਓ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਡਾ. ਰਾਜ ਕੁਮਾਰ ਏਓ ਨਵਾਂਸ਼ਹਿਰ, ਡਾ.ਲਛਮਣ ਦਾਸ ਏਓ ਬੰਗਾ, ਡਾ.ਨਿਤਿਨ ਏਓ ਸੜੋਆ, ਡਾ. ਅਸ਼ਵਿੰਦਰ ਕੁਮਾਰ ਏਸੀਡੀਓ ਨਵਾਂਸ਼ਹਿਰ, ਡਾ. ਵਿਜੈ ਕੁਮਾਰ ਏਡੀਓ (ਇਨਫੋ), ਡਾ. ਕਮਲਦੀਪ ਸਿੰਘ ਪ੍ਰੋਜਕੈਟ ਡਾਇਰੈਕਟਰ ਆਤਮਾ, ਡਾ. ਪਰਮਵੀਰ ਡੀਪੀਡੀ ਅਤੇ ਯੋਗੇਸ਼ ਕੁਮਾਰ ਬੱਸੀ ਸਮੇਤ ਕਿਸਾਨਾਂ ਨੇ ਹਿੱਸਾ ਲਿਆ।