ਪੱਤਰ ਪੇ੍ਰਰਕ, ਬੰਗਾ : ਕੁਲ ਹਿੰਦ ਕਿਸਾਨ ਸਭਾ ਦੇ ਵਫਦ ਨੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਐਕਸੀਅਨ ਬੰਗਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਵਫਦ ਨੇ ਮੰਗ ਕੀਤੀ ਕਿ ਸ਼ਿਕਾਇਤ ਸੈਂਟਰਾਂ 'ਤੇ ਮੁਲਾਜ਼ਮਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇ, ਟੈਲੀਫੋਨ ਕਰਨ ਵਾਲੇ ਮੁਲਾਜਮਾਂ ਦਾ ਵਰਤਾਓ ਠੀਕ ਕੀਤਾ ਜਾਵੇ ਅਤੇ ਮੁਸ਼ਕਲਾਂ ਦਾ ਨਿਪਟਾਰਾ ਮੌਕੇ 'ਤੇ ਹੀ ਕੀਤਾ ਜਾਵੇ। ਕੁਲ ਹਿੰਦ ਕਿਸਾਨ ਸਭਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੇ ਸੀਜਨ ਵਿਚ ਬਿਜਲੀ ਦੀ ਸਮੱਸਿਆ ਦੇ ਹੱਲ ਲਈ ਜਥੇਬੰਦ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ, ਕਿਸਾਨ ਆਗੂ ਕਮਲਜੀਤ ਸਿੰਘ ਰਕੜ, ਮਨਜੀਤ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਤਰਸ਼ਦੀਪ ਸਿੰਘ, ਰੌਸ਼ਨ ਲਾਲੀ, ਪਰਮਜੀਤ ਸਾਬਕਾ ਐੱਮ ਸੀ, ਕਮਲਜੀਤ ਸਿੰਘ, ਮਨਜੀਤ ਰਾਮ, ਕੇਵਲ ਰਾਮ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ।