ਕਬੱਡੀ ਨੈਸ਼ਨਲ ਸਟਾਈਲ ’ਚ ਜ਼ਿਲ੍ਹਾ ਫਤਿਹਗੜ ਸਾਹਿਬ ਪਟਿਆਲਾ ਨੂੰ ਹਰਾ ਕੇ ਬਣਿਆ ਚੈਂਪੀਅਨ ਕਬੱਡੀ ਨੈਸ਼ਨਲ ਸਟਾਈਲ 'ਚ ਜ਼ਿਲ੍ਹਾ ਫਤਿਹਗੜ ਸਾਹਿਬ ਪਟਿਆਲਾ ਨੂੰ ਹਰਾ ਕੇ ਬਣਿਆ ਚੈਂਪੀਅਨ
Publish Date: Sat, 26 Sep 2026 05:28 PM (IST)
Updated Date: Sat, 26 Sep 2026 05:30 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਜ਼ਿਲ੍ਹੇ ’ਚ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਅਤੇ ਦਵਿੰਦਰ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਦੀ ਅਗਵਾਈ ਵਿਚ ਸਫਲਤਾਪੂਰਵਾਕ ਸਮਾਪਤ ਹੋਇਆ। ਜਿਸ ਵਿਚ ਜ਼ਿਲ੍ਹਾ ਫਤਿਹਗੜ ਸਾਹਿਬ ਜੇਤੂ ਰਿਹਾ। ਇਸ ਰਾਜ ਪੱਧਰੀ ਟੂਰਨਾਮੈਂਟ ਵਿਚ ਜੇਤੂਆਂ ਨੂੰ ਇਨਾਮਾਂ ਦੀ ਵੰਡ ਸੋਹਣ ਲਾਲ ਢੰਡਾ ਜਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਐੱਸਸੀ ਵਿੰਗ ਨੇ ਕੀਤੀ। ਇਸ ਮੌਕੇ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾ ਲਈ ਪੂਰੀ ਤਨਦੇਹੀ ਨਾਲ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ। ਇਸੇ ਤਹਿਤ ਰਾਜ ਦੇ 3500 ਦੇ ਕਰੀਬ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਨਵੀਨੀਕਰਨ ਦਾ ਗਿਆ ਹੈ ਅਤੇ ਸਰਕਾਰ ਸਕੂਲੀ ਸਿੱਖਿਆ ਵੱਲ ਵੀ ਵਿਸ਼ੇਸ਼ ਕੰਮ ਕਰ ਰਹੀ ਹੈ ਅਤੇ ਅੱਜ ਸਾਡੇ ਸਕੂਲਾਂ ਦੇ ਵਿਦਿਆਰਥੀ ਨੈਸ਼ਨਲ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੇ ਸੂਬੇ ਦਾ ਨਾਂ ਰੋਸ਼ਨ ਕਰ ਰਹੇ ਹਨ। ਇਸ ਮੌਕੇ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਲਖਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਤੇ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਸ ਮੌਕੇ ਅਨੀਤਾ ਸ਼ਰਮਾ ਅਤੇ ਲਖਵੀਰ ਸਿੰਘ ਨੇ ਬਾਹਰੋਂ ਆਈਆਂ ਟੀਮਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਜਿਨ੍ਹਾਂ ਅਨੁਸ਼ਾਸਨ ਵਿਚ ਰਹਿ ਕੇ ਟੂਰਨਾਮੈਂਟ ਨੂੰ ਸਫਲ ਬਣਾਇਆ। ਇਸ ਟੂਰਨਾਮੈਂਟ ਦੇ ਫਾਈਨਲ ਵਿਚ ਜ਼ਿਲ੍ਹਾ ਫਤਿਹਗੜ ਸਾਹਿਬ ਜ਼ਿਲ਼੍ਹਾ ਪਟਿਆਲਾ ਨੂੰ ਹਰਾ ਕੇ ਚੈਪੀਅਨ ਬਣਿਆ। ਇਸ ਤੋਂ ਪਹਿਲਾਂ ਸੈਮੀਫਾਈਨਲ ਵਿਚ ਜ਼ਿਲ੍ਹਾ ਪਟਿਆਲਾ ਨੇ ਜ਼ਿਲ੍ਹਾ ਰੂਪਨਗਰ ਨੂੰ ਅਤੇ ਜ਼ਿਲ੍ਹਾ ਫਤਿਹਗੜ ਸਾਹਿਬ ਨੇ ਜ਼ਿਲ੍ਹਾ ਬਠਿੰਡਾ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਇਸ ਮੌਕੇ ਸਟੇਟ ਵੱਲੋਂ ਲੈਕ. ਮਨਦੀਪ ਸਿੰਘ ਲੁਧਿਆਣਾ ਆਬਜ਼ਰਵਰ, ਸਰਬਜੀਤ ਕੌਰ ਡੀਪੀਈ ਫਰੀਦਕੋਟ, ਸਤਨਾਮ ਦਾਸ ਸੰਗਰੂਰ, ਕੁਲਦੀਪ ਸਿੰਘ ਮਾਨਸਾ, ਭੁਪਿੰਦਰ ਸਿੰਘ ਲੁਧਿਆਣਾ, ਦਵਿੰਦਰ ਸਿੰਘ ਪਟਿਆਲਾ, ਮਨਦੀਪ ਕੌਰ ਕਪੂਰਥਲਾ ਬਤੌਰ ਆਫੀਸ਼ਲ ਕਮ ਸਿਲੈਕਟਰ ਹਾਜ਼ਰ ਸਨ। ਇਨ੍ਹਾਂ ਵੱਲੋਂ ਨੈਸ਼ਨਲ ਕੈਂਪ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਦਵਿੰਦਰ ਕੌਰ, ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਜਨਰਲ ਸਕੱਤਰ, ਡੀਟੀਸੀ ਅਮਰਜੀਤ ਸਿੰਘ ਖਟਕੜ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫਸਰ, ਦਿਨੇਸ ਗੌਤਮ ਮੁੱਖ ਅਧਿਆਪਕ, ਸੰਜੀਵ ਕੁਮਾਰ ਮੁੱਖ ਅਧਿਆਪਕ, ਹੈਡ ਮਾਸਟਰ ਗੁਰਪ੍ਰੀਤ ਸਿੰਘ ਸੈਂਪਲਾ, ਕਰਮਜੀਤ ਕੌਰ ਡੀਪੀਈ, ਲੈਕ.ਸਰਬਜੀਤ ਕੌਰ, ਲੈਕ. ਬਲਦੇਵ ਰਾਜ, ਕਿਰਨ ਬਾਲਾ, ਬਲਜੀਤ ਕੁਮਾਰ ਹੈੱਡ ਮਾਸਟਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਰਾਜਵੀਰ, ਪੂਨਮ ਰਾਣੀ, ਜਸਵਿੰਦਰ ਕੌਰ, ਰਜਿੰਦਰ ਸਿੰਘ ਗਿੱਲ, ਹੈਡ ਮਾਸਟਰ ਅਮਰਪ੍ਰੀਤ ਸਿੰਘ ਜੌਹਰ, ਪੁਸਪਿੰਦਰ ਕੌਰ, ਕਿਰਨਜੀਤ ਕੌਰ ਨਿੱਘੀ, ਕੁਲਵਿੰਦਰ ਸਿੰਘ ,ਦੇਸ ਰਾਜ, ਜਗਸ਼ੀਰ ਸਿੰਘ, ਜਸਕਰਨ ਸਿੰਘ, ਅਵਤਾਰ ਸਿੰਘ, ਪ੍ਰਮੋਦ ਕੁਮਾਰ, ਹੈੱਡ ਮਾਸਟਰ ਗਰੁਨੇਕ ਸਿੰਘ, ਨਵਦੀਪ ਕੁਮਾਰ ਡੀਪੀਈ, ਬਲਵੀਰ ਸਿੰਘ ਮੀਲੂ, ਸੁਨੀਤਾ ਠਾਕੁਰ, ਹਰਮੇਸ਼ ਲਾਲ ਪੀਟੀਆਈ ਬੰਗਾ, ਮੱਖਣ ਸਿੰਘ ਬਖਲੌਰ, ਬਲਦੇਵ ਸਿੰਘ ਮੈਨੇਜਰ, ਨੀਰਜ ਵਸ਼ਿਸਟ, ਰਾਜਵੀਰ ਕੌਰ, ਗੁਰਦੀਪ ਸਿੰਘ, ਕਪਿਲ ਦੁੱਗਲ ਆਦਿ ਸਮੇਤ ਡੀਪੀਈ, ਪੀਟੀਆਈ, ਨਗਰ ਵਾਸੀ ਆਦਿ ਹਾਜ਼ਰ ਸਨ।