ਜ਼ਿਲ੍ਹੇ ਦੀਆਂ ਖਿਡਾਰਨਾਂ ਨੇ ਕ੍ਰਿਕੇਟ 'ਚ ਜਿੱਤਿਆ ਸੋਨੇ ਦਾ ਮੈਡਲ ਜ਼ਿਲ੍ਹੇ ਦੀਆਂ ਖਿਡਾਰਨਾਂ ਨੇ ਕ੍ਰਿਕੇਟ 'ਚ ਜਿੱਤਿਆ ਸੋਨੇ ਦਾ ਮੈਡਲ
Publish Date: Tue, 27 Oct 2026 05:02 PM (IST)
Updated Date: Tue, 27 Oct 2026 05:04 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਲੜਕੀਆਂ (ਅੰਡਰ-14 ਸਾਲ ਤੋਂ ਉੱਪਰ) ਨੇ ਜ਼ਿਲ੍ਹਾ ਪਟਿਆਲਾ ਨੂੰ ਹਰਾ ਕੇ ਗੋਲਡ ਮੈਡਲ ਪ੍ਰਾਪਤ ਕੀਤਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ-4 ਰਾਜ ਪੱਧਰੀ ਖੇਡਾਂ ਕ੍ਰਿਕਟ ਜੋ ਕਿ ਜ਼ਿਲ੍ਹਾ ਬਰਨਾਲਾ ਵਿਖੇ ਕਰਵਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਨਵਾਂਸ਼ਹਿਰ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਕ੍ਰਿਕਟ ਦੇ ਮੁਕਾਬਲਿਆਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਵਧਾਈ ਦੀਆਂ ਪਾਤਰ ਹਨ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਜੋ ਕਿ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਹਨ ਅਤੇ ਪਰਵੀਨ ਸਰੀਨ ਜੋ ਕਿ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਹਨ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਜ ਪੱਧਰੀ ਖੇਡਾਂ ਦੇ ਮੁਕਾਬਲਿਆਂ ਵਿਚ ਹੋਰ ਵੀ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਜਿਵੇਂ ਵੁਸ਼ੂ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ ਦੇ ਮੁਕਾਬਲਿਆਂ ਵਿਚ ਵੱਖ-ਵੱਖ ਸਥਾਨ ਹਾਸਲ ਕਰਕੇ ਮੈਡਲ ਪ੍ਰਾਪਤ ਕੀਤੇ। ਫੁੱਟਬਾਲ ਲੜਕੇ (ਅੰਡਰ-31 ਤੋਂ 40) ਦੀ ਟੀਮ ਵੱਲੋਂ ਸਿਲਵਰ ਮੈਡਲ ਪ੍ਰਾਪਤ ਕੀਤਾ। ਇਨ੍ਹਾਂ ਖੇਡਾਂ ਵਿਚ ਭਾਗ ਲੈਣ ਵਾਲੇ ਸਾਰੇ ਖਿਡਾਰੀ ਤੇ ਖਿਡਾਰਨਾਂ ਵਧਾਈ ਦੇ ਪਾਤਰ ਹਨ।