- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਮ ਅੱਖਾਂ ਨਾਲ ਦਿੱਤੀ ਮਾਤਾ ਕੁਲਵੰਤ ਕੌਰ ਨੂੰ ਅੰਤਿਮ ਵਿਦਾਇਗੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਉਂਕਾਰ ਸਿੰਘ ਰਾਠੌਰ ਦੇ ਮਾਤਾ ਕੁਲਵੰਤ ਕੌਰ ਦੇ ਅਕਾਲ ਚਲਾਣੇ ਉਪਰੰਤ ਰੱਖੇ ਗਏ ਅੰਤਿਮ ਅਰਦਾਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸਿਆਸੀ, ਸਮਾਜਿਕ, ਧਾਰਮਿਕ ਅਤੇ ਪੱਤਰਕਾਰ ਭਾਈਚਾਰੇ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੰਤਿਮ ਅਰਦਾਸ ਦੌਰਾਨ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਮੌਜੂਦਗੀ ਨੇ ਪਰਿਵਾਰ ਨਾਲ ਸਾਂਝ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਮਾਂ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਉਨ੍ਹਾਂ ਨੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਰੱਖਣ ਦੀ ਅਪੀਲ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਰਾਹੋ ਤੋ ਮਾਰਕੀਟ ਯੂਨੀਅਨ ਦੇ ਪ੍ਰਧਾਨ ਗੌਰਵ ਬਾਬਾ, ਜਤਿੰਦਰ ਕੁਮਾਰ ਮਹਿਮੀ, ਏਵਨ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹੇਮੰਤ ਕੁਮਾਰ ਬੋਬੀ, ਭਾਰਤੀ ਜਨਤਾ ਪਾਰਟੀ ਦੇ ਰਾਹੋ ਦੇ ਪ੍ਰਧਾਨ ਵਿਸ਼ਾਲ ਚੋਪੜਾ ਅਤੇ ਕਾਂਗਰਸ ਵੱਲੋਂ ਬੱਬੂ ਚੋਪੜਾ, ਮਲਕੀਤ ਸਿੰਘ, ਡੀਪੀਆਈ ਪਾਰਟੀ ਦੇ ਪ੍ਰਧਾਨ ਰੋਹਣ ਚੱਡਾ, ਐਮਸੀ ਬਲਦੇਵ ਸਿੰਘ ਭਾਗੀ, ਐਮਸੀ ਮਨਜੀਤ ਸਿੰਘ ਚੁੰਬਰ ਨੇ ਵਿਸ਼ੇਸ਼ ਤੌਰ