- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਸਰਪੰਚ ਬਸੰਤ ਕੁਮਾਰ ਦੀ ਅੰਤਿਮ ਅਰਦਾਸ 8 ਨੂੰ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪਿੰਡ ਝੰਡੂਪੁਰ ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਬਸੰਤ ਕੁਮਾਰ ਦੇ ਅਕਾਲ ਚਲਾਣੇ ਨਾਲ ਸਮੂਹ ਇਲਾਕੇ ਵਿਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕਾ ਵਾਸੀਆਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਬਸੰਤ ਕੁਮਾਰ ਨੇ ਆਪਣੇ ਜੀਵਨ ਦੌਰਾਨ ਪਿੰਡ ਅਤੇ ਸਮਾਜ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਇਆ। ਉਹ ਆਪਣੇ ਨਿਮਰ ਅਤੇ ਮਿਲਾਪੜੇ ਸੁਭਾਅ ਲਈ ਜਾਣੇ ਜਾਂਦੇ ਸਨ ਅਤੇ ਹਰ ਕਿਸੇ ਨਾਲ ਪਿਆਰ, ਸਤਿਕਾਰ ਤੇ ਸਨੇਹ ਨਾਲ ਪੇਸ਼ ਆਉਂਦੇ ਸਨ। ਸਮਾਜ ਪ੍ਰਤੀ ਉਨ੍ਹਾਂ ਵੱਲੋਂ ਕੀਤੇ ਸੇਵਾ ਕਾਰਜ ਅਤੇ ਉਨ੍ਹਾਂ ਦੀਆਂ ਪਿਆਰ ਭਰੀਆਂ ਯਾਦਾਂ ਹਮੇਸ਼ਾ ਪਰਿਵਾਰ ਅਤੇ ਇਲਾਕਾ ਵਾਸੀਆਂ ਦੇ ਦਿਲਾਂ ਵਿੱਚ ਵੱਸਦੀਆਂ ਰਹਿਣਗੀਆਂ। ਉਨ੍ਹਾਂ ਦੇ ਪੁੱਤਰ ਪਵਨ ਕੁਮਾਰ ਅਤੇ ਸਮੂਹ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਸੰਤ ਕੁਮਾਰ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਜਗਤ ਗੁਰੂ ਬਾਬਾ ਗਰੀਬਦਾਸ ਜੀ ਦੀ ਅੰਮ੍ਰਿਤ ਬਾਣੀ ਦੇ ਭੋਗ ਅਤੇ ਅੰਤਿਮ ਅਰਦਾਸ 8 ਸਤੰਬਰ ਮੰਗਲਵਾਰ ਨੂੰ ਦੁਪਹਿਰ 11:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਝੰਡੂਪੁਰ ਵਿਖੇ ਹੋਵੇਗੀ। ਇਸ ਮੌਕੇ ਭੂਰੀਵਾਲੇ ਮਹਾਰਾਜ ਸ਼੍ਰੀ ਦਰਸ਼ਨਾ ਦਾਸ ਰਾਮਪੁਰ ਧਾਮ ਵਾਲਿਆਂ ਵੱਲੋਂ ਬਾਣੀ ਦਾ ਭੋਗ ਪਾਇਆ ਜਾਵੇਗਾ ਅਤੇ ਉਹ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਪਰਿਵਾਰ ਵੱਲੋਂ ਲੋਕਾਂ ਨੂੰ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ।