- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਵੀਐਮ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਤੋਂ ਹੋਵੇਗੀ ਆਰੰਭ-ਡਿਪਟੀ ਕਮਿਸ਼ਨਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਆਪਣੇ ਦਫ਼ਤਰ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਈਵੀਐਮ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਸੰਬੰਧੀ ਮੀਟਿੰਗ ਕੀਤੀ। ਇਸ ਸਮੇਂ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਰਮਨਜੀਤ ਅਤੇ ਚੋਣ ਤਹਿਸੀਲਦਾਰ ਅਮਨਦੀਪ ਸਿੰਘ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਈਵੀਐਮ ਮੈਨੂਅਲ (ਐਡੀਸ਼ਨ 9 ਅਗਸਤ, 2026) ਅਨੁਸਾਰ ਦੇ ਈਵੀਐਮ ਵੇਅਰ ਹਾਊਸ ਵਿਚ ਸਟੋਰ ਕੀਤੀਆਂ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ 2026 ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਚੈਕਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਲਾਜ਼ਮੀ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੁਮਾਇੰਦੇ ਨਿਰਧਾਰਤ ਸਮੇਂ ਦੌਰਾਨ ਚੈਕਿੰਗ ਪ੍ਰਕਿਰਿਆ ਵਿਚ ਹਾਜ਼ਰ ਰਹਿਣ ਲਈ ਭੇਜਣ, ਤਾਂ ਜੋ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।