ਵਿਜੇ ਜਯੋਤੀ, ਨਵਾਂਸ਼ਹਿਰ : ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਜਿੱਥੇ ਵੱਖ-ਵੱਖ ਜਥੇਬੰਦੀਆਂ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕਰ ਰਹੀਆਂ ਹਨ, ਉੱਥੇ ਹੀ ਯੂਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵੀ ਇਸ ਅਹਿਮ ਕਾਰਜ ਲਈ ਅੱਗੇ ਆ ਰਿਹਾ ਹੈ।

ਜਾਣਕਾਰੀ ਦਿੰਦੇ ਹੋਏ ਪਿ੍ਰੰ:ਕੁਲਦੀਪ ਕੌਰ ਨੇ ਕਿਹਾ ਚੇਅਰਮੈਨ ਉਜਾਗਰ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਪ੍ਰਬੰਧਕ ਕਮੇਟੀ ਦੀ ਹਾਜ਼ਰੀ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਨਕਦ ਰਾਸ਼ੀ ਭੇਟ ਕੀਤੀ ਗਈ, ਤਾਂ ਜੋ ਹੜ੍ਹ ਪੀੜਤਾਂ ਦੀ ਸਹਾਇਤਾ ਹੋ ਸਕੇ। ਇਸ ਮੌਕੇ ਸੁਖਨਿੰਦਰ ਸਿੰਘ, ਮਨਜੀਤ ਕੌਰ, ਨਿਸ਼ਾ ਰਾਣੀ, ਅਮਰਜੀਤ ਕੌਰ, ਸੁਰਿੰਦਰ ਪਾਲ ਕੌਰ, ਮੋਨਿਕਾ ਦੇਵੀ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ।