ਫਾਰਚੂਨਰ ਗੱਡੀ ਨੇ ਮਾਰੀ ਵਿਅਕਤੀ ਨੂੰ ਟੱਕਰ, ਮੌਤ
ਫਾਰਚੂਨਰ ਗੱਡੀ ਨੇ ਮਾਰੀ ਵਿਅਕਤੀ ਨੂੰ ਟੱਕਰ, ਮੌਤ
Publish Date: Fri, 13 Mar 2026 06:05 PM (IST)
Updated Date: Sat, 14 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਨੇ ਫਾਰਚੂਨਰ ਗੱਡੀ ਦੇ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਸਬੰਧੀ ਏਐੱਸਆਈ ਰਵੀ ਕੁਮਾਰ ਨੇ ਦੱਸਿਆ ਕਿ ਦਲਵੀਰ ਸਿੰਘ ਵਾਸੀ ਪਿੰਡ ਬੈਰਸੀਆਂ ਨੇ ਦੱਸਿਆ ਕਿ ਉਹ ਬਾਰਾਦਰੀ ਗਾਰਡਨ ਨੇੜੇ ਇਕ ਰੇਹੜੀ ਤੋਂ ਫਲ ਖਰੀਦ ਰਿਹਾ ਸੀ। ਤਾਂ ਉਸ ਨੇ ਦੇਖਿਆ ਕਿ ਇੱਕ ਫਾਰਚੂਨਰ ਗੱਡੀ ਨੰਬਰੀ ਪੀਬੀ-7-ਸੀਐਫ-0076 ਦੇ ਚਾਲਕ ਨੇ ਅਣਗਹਿਲੀ ਨਾਲ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੰਭੀਰ ਜ਼ਖਮੀ ਵਿਅਕਤੀ ਨੂੰ ਉਸੇ ਗੱਡੀ ਵਿਚ ਸਿਵਲ ਹਸਪਤਾਲ ਨਵਾਂਸ਼ਹਿਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਗੰਭੀਰ ਜ਼ਖਮੀ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਫਾਰਚੂਨਰ ਗੱਡੀ ਦਾ ਚਾਲਕ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ, ਜਦਕਿ ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਹਿਆਲਾ ਵੱਜੋਂ ਹੋਈ ਹੈ, ਜਦਕਿ ਫਰਾਰ ਫਾਰਚੂਨਰ ਗੱਡੀ ਦੇ ਚਾਲਕ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਪਿੰਡ ਗੜ੍ਹੀ ਕਾਨੂੰਗੋਆ ਥਾਣਾ ਬਲਾਚੌਰ ਵਜੋਂ ਹੋਈ ਹੈ। ਪੁਲਿਸ ਨੇ ਗੱਡੀ ਦੇ ਚਾਲਕ ਸੰਜੀਵ ਕੁਮਾਰ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ। ਕਥਿਤ ਮੁਲਜ਼ਮ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।