ਪਿੰਡ ਟੋਰੋਵਾਲ ’ਚ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ ਪਿੰਡ ਟੋਰੋਵਾਲ 'ਚ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ
Publish Date: Sun, 25 Oct 2026 05:20 PM (IST)
Updated Date: Sun, 25 Oct 2026 05:25 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਉਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਹਲਕੇ ਦੇ ਪਿੰਡ ਟੋਰੋਵਾਲ ਵਿਚ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇੱਕ ਆਧੁਨਿਕ ਖੇਡ ਮੈਦਾਨ ਦਾ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਸਮੁੱਚੀ ਪਿੰਡ ਪੰਚਾਇਤ, ਸਥਾਨਕ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਨੌਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਅਤੇ ਉਨ੍ਹਾਂ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਵਿਧਾਨ ਸਭਾ ਹਲਕੇ ਵਿਚ ਕੁੱਲ 35 ਖੇਡ ਸਟੇਡੀਅਮ ਬਣਾਏ ਗਏ ਹਨ। ਇਸ ਮੌਕੇ ਵਿਧਾਇਕਾ ਨੇ ਕਿਹਾ ਕਿ ਹਲਕੇ ਵਿਚ ਕਈ ਖੇਡ ਮੈਦਾਨ ਪਹਿਲਾਂ ਹੀ ਨੌਜਵਾਨਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਜਦੋਂਕਿ ਹੋਰ ਥਾਵਾਂ ਤੇ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਟੋਰੋਵਾਲ ਪਿੰਡ ਵਿਚ ਖੇਡ ਮੈਦਾਨ ਤੇ ਲਗਭਗ 31 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਯਕੀਨੀ ਬਣਾਇਆ ਜਾਵੇਗਾ ਕਿ ਉਸਾਰੀ ਸਮੇਂ ਸਿਰ ਅਤੇ ਉੱਚ ਪੱਧਰ ’ਤੇ ਪੂਰੀ ਹੋਵੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨ ਪੀੜ੍ਹੀ ਵਿਚ ਅਨੁਸ਼ਾਸਨ, ਸਿਹਤਮੰਦ ਜੀਵਨ ਸ਼ੈਲੀ ਅਤੇ ਸਕਾਰਾਤਮਕ ਰਵੱਈਆ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਰਕਾਰ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਖੇਡਾਂ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਸਾਰੀ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਬਿਹਤਰ ਮੌਕੇ ਪ੍ਰਦਾਨ ਕਰੇਗੀ। ਟੋਰੋਵਾਲ ਪਿੰਡ ਵਿਚ ਬਣਨ ਵਾਲਾ ਖੇਡ ਸਟੇਡੀਅਮ ਇਲਾਕੇ ਦੇ ਉੱਭਰਦੇ ਖਿਡਾਰੀਆਂ ਲਈ ਬਹੁਤ ਲਾਭਦਾਇਕ ਹੋਵੇਗਾ। ਪਿੰਡ ਦੇ ਸਰਪੰਚ, ਪੰਚ, ਮੋਹਤਬਰ ਅਤੇ ਸਾਰੇ ਪਿੰਡ ਵਾਸੀਆਂ ਨੇ ਖੇਡ ਮੈਦਾਨ ਦੀ ਉਸਾਰੀ ਸ਼ੁਰੂ ਹੋਣ ਤੇ ਖੁਸ਼ੀ ਪ੍ਰਗਟ ਕੀਤੀ ਅਤੇ ਵਿਧਾਇਕ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਖੇਡ ਮੈਦਾਨ ਦੇ ਨਿਰਮਾਣ ਨਾਲ ਬੱਚਿਆਂ ਨੂੰ ਖੇਡਣ ਅਤੇ ਅਭਿਆਸ ਕਰਨ ਲਈ ਇੱਕ ਸੁਰੱਖਿਅਤ ਵਾਤਾਵਰਣ ਮਿਲੇਗਾ। ਜਿਸ ਨਾਲ ਉਹ ਖੇਡਾਂ ਵਿੱਚ ਪਿੰਡ ਅਤੇ ਖੇਤਰ ਦਾ ਨਾਮ ਰੌਸ਼ਨ ਕਰ ਸਕਣਗੇ। ਇਸ ਮੌਕੇ ਪਿੰਡ ਦੀ ਸਭਾ, ਆਮ ਆਦਮੀ ਪਾਰਟੀ ਦੇ ਵਰਕਰ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।