ਨਸ਼ੇ ਦਾ ਸੇਵਨ ਕਰਦੇ ਚਾਰ ਵਿਅਕਤੀ ਕਾਬੂ
ਨਸ਼ੇ ਦਾ ਸੇਵਨ ਕਰਦੇ ਚਾਰ ਵਿਅਕਤੀ ਕਾਬੂ
Publish Date: Sun, 22 Mar 2026 07:16 PM (IST)
Updated Date: Mon, 23 Mar 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਚਾਰ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਹੈੱਡ ਕਾਂਸਟੇਬਲ ਤਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਛੋਕਰਾਂ ਰੋਡ ਇੱਟਾਂ ਦੇ ਭੱਠੇ ਨੇੜਿਓਂ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂਅ ਸਰਬਜੀਤ ਸਿੰਘ ਉਰਫ਼ ਚੀਮਾ ਪੁੱਤਰ ਮਹਿੰਦਰ ਵਾਸੀ ਸਰਾਫਾਂ ਮੁਹੱਲਾ ਰਾਹੋਂ ਦੱਸਿਆ। ਪੁਲਿਸ ਥਾਣਾ ਬਹਿਰਾਮ ਦੇ ਏਐੱਸਆਈ ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਬੀੜ ਸਾਰੰਗਵਾਲ ਫਰਾਲਾ ਰੋਡ ਤੋਂ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ। ਉਸ ਨੇ ਆਪਣਾ ਨਾਂ ਰਾਜਕੁਮਾਰ ਪੁੱਤਰ ਦੁਲੋ ਰਾਮ ਵਾਸੀ ਪਿੰਡ ਫਰਾਲਾ ਦੱਸਿਆ। ਮੁਲਜ਼ਮ ਦੇ ਖਿਲਾਫ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਇਸ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਥਾਣਾ ਬਹਿਰਾਮ ਦੇ ਐੱਸਆਈ ਬਲਵੀਰ ਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਹਿਰਾਮ ਦੇ ਸ਼ਮਸ਼ਾਨ ਘਾਟ ਵਿਚ ਨਸ਼ੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਜਿਨ੍ਹਾਂ ਨੇ ਆਪਣਾ ਨਾਂਅ ਆਰੀਅਲ ਪੁੱਤਰ ਹੰਸ ਰਾਜ ਵਾਸੀ ਪਿੰਡ ਘੁੰਮਣਾ ਅਤੇ ਦੂਜੇ ਨੇ ਆਪਣਾ ਨਾਂਅ ਮਨਜੀਤ ਰਾਮ ਪੁੱਤਰ ਤਿਲਕ ਰਾਜ ਵਾਸੀ ਪਿੰਡ ਚਾਹੜਾਂ ਜ਼ਿਲ੍ਹਾ ਕਪੂਰਥਲਾ ਦੱਸਿਆ। ਮੁਲਜ਼ਮਾਂ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀਆਂ, ਲਾਈਟਰ ਤੇ 10/10 ਰੁਪਏ ਦੇ ਪਾਈਪਨੁਮਾ ਨੋਟ ਬਰਾਮਦ ਕੀਤੇ। ਪੁਲਿਸ ਨੇ ਕਥਿਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।