13.60 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀ ਕਾਬੂ
13.60 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ
Publish Date: Sun, 18 Jan 2026 07:41 PM (IST)
Updated Date: Mon, 19 Jan 2026 04:18 AM (IST)

ਸੰਦੀਪ ਬੈਂਸ , ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ 13.60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਹੈੱਡ ਕਾਂਸਟੇਬਲ ਰਵੀ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਗੁਰੂ ਤੇਗ ਬਹਾਦਰ ਨਗਰ ਦੇ ੇ ਡਿਸਪੋਜ਼ਲ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਮੁਲਜ਼ਮ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮਕਾਨ ਨੰਬਰ 19, ਕਾਈਆਂ ਮੁਹੱਲਾ ਨਵਾਂਸ਼ਹਿਰ ਵਜੋਂ ਹੋਈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਸਦਰ ਬੰਗਾ ਵਿਖੇ ਦਰਜ ਮਾਮਲੇ ਅਨੁਸਾਰ ਮਹਿਲਾ ਹੈੱਡ ਕਾਂਸਟੇਬਲ ਲਖਜਿੰਦਰ ਕੌਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਭਾਨਮਜਾਰਾ ਵਿਖੇ ਸ਼ਰਾਬ ਦੇ ਠੇਕੇ ਨੇੜੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਮੁਲਜ਼ਮ ਦੀ ਪਛਾਣ ਜਸਕਰਨ ਉਰਫ਼ ਲਵਲੀ ਪੁੱਤਰ ਮੱਖਣ ਵਾਸੀ ਪਿੰਡ ਸਲੋਹ ਵੱਜੋਂ ਹੋਈ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਸਿਟੀ ਬੰਗਾ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਵਿਜੈ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਹੱਪੋਵਾਲ ਨਹਿਰ ਪੁਲੀ ਨੇੜੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਸ ਦੀ ਪਛਾਣ ਲਵਪ੍ਰੀਤ ਪੁੱਤਰ ਕੇਵਲ ਰਾਮ ਵਾਸੀ ਪਿੰਡ ਲਾਦੀਆਂ ਵਜੋਂ ਹੋਈ। ਇਸੇ ਤਰ੍ਹਾਂ ਚੌਥੇ ਮਾਮਲੇ ਵਿਚ ਪੁਲਿਸ ਥਾਣਾ ਸਦਰ ਬੰਗਾ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਬਲਜਿੰਦਰ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਲੇਰ ਪੁਲ਼ੀ ਨਹਿਰ ਸੂਆ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 4.60 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਥਿਤ ਮੁਲਜ਼ਮ ਦੀ ਪਛਾਣ ਜਸਕਰਨ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਜੰਡਿਆਲਾ ਵਜੋਂ ਹੋਈ। ਪੁਲਿਸ ਨੇ ਕਥਿਤ ਮੁਲਜ਼ਮਾਂ ਦੇ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।