- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੁੜਕੀ ਮੁਗਲਾਂ ਵਿਖੇ ਆਯੂਸ਼ ਮੁਫ਼ਤ ਮੈਡੀਕਲ ਕੈਂਪ ਲਗਾਇਆ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਆਯੂਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਸਰਬਜੀਤ ਕੌਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਰੁੜਕੀ ਮੁਗਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਰਪੰਚ ਬਿਮਲਾ ਦੇਵੀ ਪਤਨੀ ਜਸਪਾਲ ਸਿੰਘ ਅਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ। ਕੈਂਪ ਵਿਚ ਡਾ. ਰਮਿੰਦਰ ਕੌਰ ਅਤੇ ਡਾ. ਰਜਨੀਸ਼ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਯੁਰਵੇਦ ਦਵਾਈਆਂ ਦਿੱਤੀਆਂ। ਕੈਂਪ ਦੌਰਾਨ ਹੋਮਿਓਪੈਥੀ ਵਿਭਾਗ ਵੱਲੋਂ ਡਾ. ਨੇਹਾ ਸੋਨੀ ਅਤੇ ਡਾ. ਹਰਜਿੰਦਰ ਸਿੰਘ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ।।ਸਤੀਸ਼ ਅਤੇ ਰਜਨੀਸ਼ ਆਯੁਰਵੇਦ ਫਾਰਮਾਸਿਸਟ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ।।ਕੈਂਪ ਵਿਚ ਆਯੁਰਵੈਦਿਕ ਵਿਭਾਗ ਵੱਲੋਂ 415 ਅਤੇ ਹੋਮਿਓਪੈਥੀ ਵਿਭਾਗ ਵੱਲੋਂ 321 ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਇੰਚਾਰਜ ਡਾ. ਹਰਜਿੰਦਰ ਸਿੰਘ ਅਤੇ ਡਾ. ਰਮਨਦੀਪ ਕੁਮਾਰ ਵੱਲੋਂ ਮਰੀਜ਼ਾਂ ਨੂੰ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ ਗਈ।।ਉਨ੍ਹਾਂ ਹਾਜ਼ਰ ਲੋਕਾਂ ਨੂੰ ਹੋਮਿਓਪੈਥੀ, ਆਯੁਰਵੇਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਸਪਾਲ ਕੌਰ, ਗੁਰਦੇਵ ਸਿੰਘ, ਗੁਰਮੁਖ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ, ਜੀਵਨ ਕੁਮਾਰ ਆਦਿ ਪਤਵੰਤੇ ਹਾਜ਼ਰ ਸਨ।