- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਨਿਆਲੀ ਕਲਾਂ 'ਚ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਪਿੰਡ ਪਨਿਆਲੀ ਕਲਾਂ ਵਿਖੇ 27 ਸਤੰਬਰ ਐਤਵਾਰ ਨੂੰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਮੱਖਣ ਸਿੰਘ ਪੰਚ ਅਤੇ ਪਾਖਰ ਸਿੰਘ ਫੌਜੀ ਨੇ ਦੱਸਿਆ ਕਿ ਪੰਨੂ ਹਸਪਤਾਲ ਰੋਪੜ ਦੇ ਅੱਖਾਂ ਦੇ ਮਾਹਿਰ ਡਾ. ਕੇਐੱਸ ਪੰਨੂ ਵੱਲੋਂ ਇਹ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਅਤੇ ਮਾਰਕੀਟ ਕਮੇਟੀ ਚੇਅਰਮੈਨ ਸੇਠੀ ਉਧਨੋਵਾਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਵਿਚ ਲੈਂਜ਼ ਪਾਉਣ ਦੀ ਜ਼ਰੂਰਤ ਹੋਈ। ਉਨ੍ਹਾਂ ਦੇ ਮੁਫ਼ਤ ਲੈਂਜ਼ ਰੋਪੜ ਪੰਨੂ ਹਸਪਤਾਲ ਵਿਖੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਤੇ ਮੁਫ਼ਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਈਆਂ ਸੰਗਤਾਂ ਲਈ ਸਵੇਰ ਤੋਂ ਚਾਹ ਪਾਣੀ ਅਤੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਸਰਪੰਚ ਬਾਬਾ ਅਵਤਾਰ ਸਿੰਘ, ਪਾਖਰ ਸਿੰਘ ਫੌਜੀ, ਮੱਖਣ ਸਿੰਘ ਮੈਂਬਰ ਪੰਚਾਇਤ, ਹਰਨੇਕ ਸਿੰਘ ਮੈਂਬਰ ਪੰਚਾਇਤ, ਸੋਹਣ ਸਿੰਘ ਸਾਬਕਾ ਮੈਂਬਰ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ।