ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 26 ਨੂੰ
ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 26 ਨੂੰ
Publish Date: Sun, 22 Feb 2026 05:20 PM (IST)
Updated Date: Mon, 23 Feb 2026 04:07 AM (IST)
ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਪ੍ਰਯਾਸ ਸੁਸਾਇਟੀ ਨਵਾਂਸ਼ਹਿਰ ਵੱਲੋਂ ਸਮਾਜ ਸੇਵੀ ਸਵ. ਰਵਿੰਦਰ ਜੈਨ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 26 ਫਰਵਰੀ ਨੂੰ ਸਵੇਰੇ 9 ਵਜੇ ਤੋਂ 1 ਵਜੇ ਤੱਕ ਜੈਨ ਸਥਾਨਕ ਨਵਾਂਸ਼ਹਿਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦੀ ਜਾਂਚ ਅਤੇ ਆਪਰੇਸ਼ਨ ਕੀਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਉਘੇ ਸਮਾਜ-ਸੇਵੀ ਬਰਜਿੰਦਰ ਸਿੰਘ ਹੁਸੈਨਪੁਰ ਕਰਨਗੇ। ਇਸ ਮੌਕੇ ਲਾਈਫ ਕੇਅਰ ਫਾਉਂਡੇਸ਼ਨ ਵੱਲੋਂ ਸ਼ੂਗਰ ਟੈਸਟ ਅਤੇ ਕਿਡਨੀ ਆਰਐਫਟੀ ਟੈਸਟ ਮੁਫਤ ਕੀਤੇ ਜਾਣਗੇ।