- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਖਾਂ ਦਾ ਮੁਫਤ ਚੈਕਅੱਪ ਕੈਪ 6 ਅਕਤੂਬਰ ਨੂੰ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਅਤੇ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਚੈੱਕਅਪ ਕੈਂਪ 6 ਅਕਤੂਬਰ ਮੰਗਲਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਮੰਗੂਪਰ ਵਿਖੇ ਸਵੇਰੇ 9 ਵਜੇ ਤੋਂ ਦੁਪਿਹਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਪ੍ਰਧਾਨ ਪ੍ਰੋ. ਵਰਿੰਦਰ ਕੁਮਾਰ ਬਛੌੜੀ ਨੇ ਦੱਸਿਆ ਕਿ ਇਹ ਕੈਂਪ ਸਵ. ਮਾਈਕਲ ਰੱਲ ਉੱਰਫ ਮਾਈਕੀ ਪੁੱਤਰ ਰਮੇਸ਼ ਚੰਦ ਰੱਲ ਵਾਸੀ ਕੈਲੀਫੋਰਨੀਆ ਯੂਐੱਸਏ ਦੀ ਦੂਸਰੀ ਬਰਸੀ ਨੂੰ ਸਮਰਪਿਤ ਹੋਵੇਗਾ। ਜਿਸ ਵਿਚ ਅੱਖਾਂ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਸੁਸਾਇਟੀ ਵੱਲੋਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਲਈ ਚੁਣੇ ਗਏ ਮਰੀਜਾਂ ਦੇ ਅੱਖਾਂ ਦੇ ਆਪ੍ਰੇਸ਼ਨ 7 ਅਕਤੂਬਰ ਨੂੰ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਕੈਂਪ ਸਥਾਨ ਤੋਂ ਲੁਧਿਆਣਾ ਵਿਖੇ ਲਿਜਾਉਣ ਅਤੇ ਵਾਪਸ ਲਿਆਉਣ ਦਾ ਸਾਰਾ ਪ੍ਰਬੰਧ ਵੀ ਵੈੱਲਫੇਅਰ ਸੁਸਾਇਟੀ ਵਲੋਂ ਕੀਤਾ ਜਾਵੇਗਾ।