ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 18 ਨੂੰ
ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 18 ਨੂੰ।
Publish Date: Thu, 12 Mar 2026 04:52 PM (IST)
Updated Date: Fri, 13 Mar 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੀ ਰਾਮ ਸ਼ਰਣਮ ਸੇਵਾ ਸੰਸਥਾ ਨਵਾਂਸ਼ਹਿਰ ਵੱਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 18 ਮਾਰਚ ਦਿਨ ਬੁੱਧਵਾਰ ਨੂੰ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖੀ ਡਾ. ਜੇਡੀ ਵਰਮਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਸ਼੍ਰੀ ਰਾਮ ਸ਼ਰਣਮ ਸਤਸੰਗ ਘਰ ਲਾਲ ਚੌਂਕ ਨਵਾਂਸ਼ਹਿਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਵੇਰੇ 8:30 ਵਜੇ ਤੋਂ 10:00 ਵਜੇ ਤੱਕ ਪਵਿੱਤਰ ਸ਼੍ਰੀ ਅੰਮ੍ਰਿਤ ਬਾਣੀ ਦਾ ਪਾਠ ਹੋਏਗਾ। ਉਪਰੰਤ ਕੈਂਪ ਦਾ ਉਦਘਾਟਨ ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਰਿਟਾਇਰਡ ਆਫੀਸਰਜ਼ ਐਸੋਸੀਏਸ਼ਨ ਜਲੰਧਰ ਜ਼ੋਨ ਦੇ ਵਾਈਸ ਪ੍ਰੈਜ਼ੀਡੈਂਟ ਸੁਸ਼ੀਲ ਕੁਮਾਰ ਪੁਰੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪ ਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਮੁਫਤ ਕੀਤੀ ਜਾਵੇਗੀ। ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈ ਅਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ। ਅੱਖਾਂ ਦੇ ਆਪ੍ਰੇਸ਼ਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਜਾਣਗੇ। ਮਰੀਜ਼ਾਂ ਦੇ ਆਪ੍ਰੇਸ਼ਨ, ਆਉਣ-ਜਾਣ, ਰਹਿਣ ਅਤੇ ਖਾਣੇ ਦਾ ਖਰਚ ਸ਼੍ਰੀ ਰਾਮ ਸ਼ਰਣਮ ਸੇਵਾ ਸੰਸਥਾ ਵੱਲੋਂ ਕੀਤਾ ਜਾਵੇਗਾ।।