ਮੁਫ਼ਤ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਾਇਆ
ਗੁਣਾਚੌਰ ਵਿਖੇ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ
Publish Date: Tue, 10 Mar 2026 04:55 PM (IST)
Updated Date: Wed, 11 Mar 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੰਦਪੁਰ ਗੁਰਦੁਆਰਾ ਸ੍ਰੀ ਸਰੋਵਰ ਸਾਹਿਬ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪਿੰਡ ਗੁਣਾਚੌਰ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮਾਜ ਸੇਵਕ ਮਨਧੀਰ ਸਿੰਘ ਚੱਠਾ, ਅਨਮੋਲਦੀਪ ਸਿੰਘ ਚੱਠਾ ਅਤੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕੀਤਾ। ਮਨਧੀਰ ਸਿੰਘ ਚੱਠਾ ਨੇ ਕੈਂਪ ਨੂੰ ਸਫਲ ਕਰਨ ਲਈ ਰੋਟਰੀ ਕਲੱਬ ਬੰਗਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਧੰਨਵਾਦ ਕੀਤਾ। ਪ੍ਰਵੀਨ ਕੁਮਾਰ ਪ੍ਰਧਾਨ ਰੋਟਰੀ ਕਲੱਬ ਬੰਗਾ ਨੇ ਕਿਹਾ ਕਿ ਇਲਾਕੇ ਚ ਹੋਰ ਵੀ ਮੁਫ਼ਤ ਕੈਂਪ ਲਾਏ ਜਾਣਗੇ। ਕੈਂਪ ਦੌਰਾਨ ਡਾ. ਟੀ ਅਗਰਵਾਲ, ਡਾ. ਕੁਲਦੀਪ ਸਿੰਘ, ਡਾ. ਹਰਜਿੰਦਰ ਸਿੰਘ ਕਮਾਮ, ਦਲਜੀਤ ਕੌਰ ਨੇ ਮਰੀਜ਼ਾਂ ਦੀ ਜਾਂਚ ਕੀਤੀ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਕੀਤੇ ਗਏ। ਕੈਂਪ ਦੌਰਾਨ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਲੈਫ: ਕਰਨਲ ਰਿਟਾ. ਸ਼ਰਨਜੀਤ ਸਿੰਘ ਵਾਈਸ ਪ੍ਰਧਾਨ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਸੁਰਜੀਤ ਸਿੰਘ ਬੀਸਲਾ, ਮਾ. ਅਜੀਤ ਸਿੰਘ, ਰਾਜਾ ਸ਼ੇਰਗਿੱਲ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਸੁਖਵੀਰ ਸਿੰਘ ਥਾਂਦੀ, ਜਤਿੰਦਰ ਸਿੰਘ ਸੋਨੂੰ ਤੇ ਹੋਰ ਇਲਾਕੇ ਦੇ ਪਤਵੰਤੇ ਹਾਜ਼ਰ ਸਨ।