ਗੁ. ਬਾਬਾ ਸਰਬ ਦਿਆਲ ਪਿੰਡ ਕਮਾਮ ਵਿਖੇ ਮੁਫ਼ਤ ਮੈਡੀਕਲ ਕੈਂਪ
ਗੁਰਦੁਆਰਾ ਬਾਬਾ ਸਰਬ ਦਿਆਲ ਪਿੰਡ ਕਮਾਮ ਵਿਖੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ
Publish Date: Fri, 13 Feb 2026 04:52 PM (IST)
Updated Date: Sat, 14 Feb 2026 04:06 AM (IST)

ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ ਆਯੂਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਮੁਖੀ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਬਾਬਾ ਸਰਬ ਦਿਆਲ ਪਿੰਡ ਕਮਾਮ ਵਿਖੇ 13 ਫਰਵਰੀ ਨੂੰ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤਾ। ਜਿਸ ਦਾ ਉਦਘਾਟਨ ਸਰਪੰਚ ਕੁਲਵਿੰਦਰ ਕੌਰ ਅਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ। ਕੈਂਪ ਦੌਰਾਨ ਡਾ. ਰਮਨਦੀਪ ਕੁਮਾਰ ਅਤੇ ਡਾ. ਅਮਰਪ੍ਰੀਤ ਕੌਰ ਢਿੱਲੋਂ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਯੁਰਵੇਦਿਕ ਦਵਾਈਆਂ ਦਿੱਤੀਆਂ। ਕੈਂਪ ਵਿਚ ਹੋਮਿਓਪੈਥੀ ਵਿਭਾਗ ਵੱਲੋਂ ਡਾ. ਹਰਦੀਪ ਸਿੰਘ ਅਤੇ ਡਾ. ਅਮਰਿੰਦਰ ਸਿੰਘ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ। ਹਰਜਿੰਦਰ ਸਿੰਘ ਤੇ ਇੰਦਰਜੀਤ ਕੌਰ ਫਾਰਮਾਸਿਸਟ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਵੱਲੋਂ 381 ਅਤੇ ਹੋਮਿਓਪੈਥੀ ਵਿਭਾਗ ਵੱਲੋਂ 247 ਮਰੀਜ਼ਾਂ ਦਾ ਚੈੱਕਅਪ ਕੀਤਾ। ਕੈਂਪ ਇੰਚਾਰਜ ਡਾ. ਸ਼ੁਭਕਾਮਨਾ ਨੇ ਮਰੀਜ਼ਾਂ ਨੂੰ ਆਯੁਰਵੇਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ। ਵਿਨੈ ਕੁਮਾਰ ਤੇ ਪ੍ਰੀਤ ਰਾਣੀ ਯੋਗਾ ਇੰਸਟਰਕਟਰ ਵੱਲੋਂ ਯੋਗਾ ਕਰਵਾਇਆ ਗਿਆ। ਇਸ ਮੌਕੇ ਲਖਵੀਰ ਸਿੰਘ, ਖੁਸ਼ਵੰਤ ਸਿੰਘ, ਬਿੰਦਰ, ਦਵਿੰਦਰ ਕੁਮਾਰ, ਸੁਰਿੰਦਰ ਪਾਲ, ਅਸ਼ੋਕ ਕੁਮਾਰ, ਜਸਵੀਰ ਰਾਮ, ਜਸਪਾਲ ਤੇ ਹੋਰ ਹਾਜ਼ਰ ਸਨ।