ਬਲਾਚੌਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਬਲਾਚੌਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
Publish Date: Fri, 06 Feb 2026 04:02 PM (IST)
Updated Date: Fri, 06 Feb 2026 04:05 PM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਗਾਰਣ, ਬਲਾਚੌਰ ਆਯੂਸ਼ ਕਮਿਸ਼ਨਰ ਪੰਜਾਬ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਮੁਖੀ ਹੋਮਿਓਪੈਥੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਸਰਬਜੀਤ ਕੌਰ, ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿਚ ਰੂੱੜਾ ਮੱਲ ਬਨਾਰਸੀ ਦਾਸ ਜੈਨ ਧਰਮਸ਼ਾਲਾ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤਾ। ਇਸ ਕੈਂਪ ਦਾ ਉਦਘਾਟਨ ਰਾਕੇਸ਼ ਕੁਮਾਰ ਜੈਨ ਵੱਲੋਂ ਕੀਤਾ। ਇਸ ਕੈਂਪ ਵਿਚ ਡਾ. ਰਜਨੀਸ਼ ਕੁਮਾਰ ਅਤੇ ਡਾ. ਰਮਨਦੀਪ ਕੁਮਾਰ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਆਯੁਰਵੇਦ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿਚ ਹੋਮਿਓਪੈਥੀ ਵਿਭਾਗ ਵੱਲੋਂ ਡਾ. ਹਰਜਿੰਦਰ ਸਿੰਘ ਅਤੇ ਡਾ. ਨੇਹਾ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ। ਇਸ ਮੌਕੇ ਜਗਰੂਪ ਸਿੰਘ, ਜਸਵਿੰਦਰ ਸਿੰਘ ਫਾਰਮਾਸਿਸਟ ਅਤੇ ਸਤਿੰਦਰ ਸਿੰਘ ਹੋਮਿਓਪੈਥੀ ਫਾਰਮਾਸਿਸਟ ਵੱਲੋ ਮਰੀਜਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ। ਕੈਂਪ ਵਿਚ ਆਯੁਰਵੈਦਿਕ ਵਿਭਾਗ ਵੱਲੋਂ 396 ਅਤੇ ਹੋਮਿਓਪੈਥੀ ਵਿਭਾਗ ਵੱਲੋਂ 377 ਮਰੀਜ਼ਾਂ ਦਾ ਚੈੱਕਅਪ ਕੀਤਾ। ਡਾ. ਹਰਜਿੰਦਰ ਸਿੰਘ ਨੋਡਲ ਅਫਸਰ ਆਯੂਸ਼ ਕੈਂਪ ਵੱਲੋਂ ਮਰੀਜ਼ਾਂ ਨੂੰ ਬੀਮਾਰੀਆਂ ਦੀ ਰੋਕਥਾਮ, ਬਚਾਅ ਅਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ ਅਤੇ ਕੈਂਪ ਇੰਚਾਰਜ ਆਯੂਰਵੈਦਾ ਡਾ. ਜੋਤੀ ਵੱਲੋਂ ਆਯੁਰਵੇਦ, ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਪਰਡੈਂਟ ਵਿਨੋਦ ਕੁਮਾਰ, ਨਰੇਸ਼ ਕੁਮਾਰ ਜੈਨ, ਰਾਜੇਸ਼ ਕੁਮਾਰ, ਸੁਨੀਲ ਕੁਮਾਰ ਜੈਨ ਹਾਜ਼ਰ ਸਨ।