10 ਲੱਖ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ : ਜਸਪ੍ਰੀਤ ਸਿੰਘ ਰੋਬੀ ਕੰਗ 10 ਲੱਖ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ-ਜਸਪ੍ਰੀਤ ਸਿੰਘ ਰੋਬੀ ਕੰਗ
Publish Date: Wed, 30 Sep 2026 05:57 PM (IST)
Updated Date: Wed, 30 Sep 2026 06:00 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਵਿਚਾਰ ਆਪ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਕਰਦਿਆਂ ਕਿਹਾ ਕਿ ਸਿਹਤ ਬੀਮਾ ਕਾਰਡ ਲੋਕਾਂ ਲਈ ਮੁਸ਼ਕਿਲ ਸਮੇਂ ਵਿਚ ਵੱਡਾ ਸਹਾਰਾ ਬਣ ਰਿਹਾ ਹੈ ਅਤੇ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਲੋੜ ਪੈਣ ’ਤੇ ਸੂਚੀਬੱਧ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕਾਰਡ ਨੂੰ ਮਿਲਣ ਨਾਲ ਲੋਕਾਂ ਦੇ ਚਿਹਰਿਆਂ ’ਤੇ ਇਸ ਸਹੂਲਤ ਨੂੰ ਲੈ ਕੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ’ਤੇ ਵੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਰਜਿਸਟ੍ਰੇਸ਼ਨਾਂ ਦੀ ਪ੍ਰਕਿਰਿਆ ਵੀ ਕਰਵਾਈ ਜਾ ਰਹੀ ਹੈ। ਤਾਂ ਜੋ ਵੱਧ ਤੋਂ ਵੱਧ ਯੋਗ ਪਰਿਵਾਰ ਇਸ ਸਹੂਲਤ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨਾਲ ਪੰਜਾਬ ਵਿੱਚ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਯੋਜਨਾ ਦੇ ਲਾਗੂ ਹੋਣ ਸਬੰਧੀ ਕੋਈ ਸ਼ੰਕਾ ਹੈ, ਤਾਂ ਉਹ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਦੌਰਾ ਕਰ ਕੇ ਜ਼ਮੀਨੀ ਹਕੀਕਤ ਦੀ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਜਿੱਥੇ ਲੋਕਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਉਸ ਬਾਰੇ ਤੱਥਾਂ ਦੇ ਆਧਾਰ ’ਤੇ ਲੋਕਾਂ ਨੂੰ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਆਪ ਆਗੂ ਅਤੇ ਵਰਕਰ ਵੀ ਹਾਜ਼ਰ ਸਨ।