42ਵੀਂ ਵਰ੍ਹੇਗੰਢ ਸਬੰਧੀ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਅੱਜ
42ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਅੱਜ
Publish Date: Thu, 16 Apr 2026 06:34 PM (IST)
Updated Date: Fri, 17 Apr 2026 04:16 AM (IST)

16ਐਨਐਸਆਰ21ਪੀ ਮੁਫ਼ਤ ਮੈਡੀਕਲ ਜਾਂਚ ਕੈਂਪ ਬਾਰੇ ਜਾਣਕਾਰੀ ਦਿੰਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨਾਲ ਹੋਰ। ਪੰਜਾਬੀ ਜਾਗਰਣ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਡੀਕਲ ਮੈਗਾ ਜਾਂਚ ਕੈਂਪ 17 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਟਰੱਸਟ ਵੱਲੋਂ ਇਲਾਕੇ ਵਿਚ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਇੱਕ ਮੁਫ਼ਤ ਮੈਗਾ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿਚ ਅਨੇਕਾਂ ਮੁਫ਼ਤ ਟੈਸਟ ਕੀਤੇ ਜਾਣਗੇ। ਜਦਕਿ ਕੁਝ ਟੈਸਟਾਂ ਚ ਅੱਧੀ ਫੀਸ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਹਰ ਤਰ੍ਹਾਂ ਦੀਆਂ ਸਰੀਰਕ ਬਿਮਾਰੀਆਂ ਦੇ ਮਾਹਿਰ ਡਾਕਟਰ ਮੁਫ਼ਤ ਜਾਂਚ ਕਰਨਗੇ। ਉਨ੍ਹਾਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਹੁਨਰਦੀਪ ਸਿੰਘ ਬਰਾੜ ਐਚਆਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਵਿਵੇਕ ਗੁੰਬਰ, ਡਾ. ਰਾਹੁਲ ਗੋਇਲ, ਡਾ. ਮਾਨਵਦੀਪ ਸਿੰਘ ਬੈਂਸ, ਡਾ. ਸ਼ਵੇਤਾ ਬਗੜਿਆ, ਡਾ. ਜਗਜੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।