ਢਾਹਾਂ ਕਲੇਰਾਂ ’ਚ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Publish Date: Sun, 20 Sep 2026 07:31 PM (IST)
Updated Date: Sun, 20 Sep 2026 07:32 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ। ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਡਾਕਟਰੀ ਸਲਾਹ ਦਿੱਤੀ। ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਜੀਵਨ, ਕੰਮਾਂਕਾਰਾਂ ਦੀਆਂ, ਪਰਿਵਾਰਕ ਅਤੇ ਸਮਾਜਿਕ ਚਿੰਤਾਵਾਂ, ਨੀਂਦ ਦੀਆਂ ਸਮੱਸਿਆਵਾਂ ਤੇ ਜੀਵਨਸ਼ੈਲੀ ਵਿੱਚ ਹੋ ਰਹੇ ਭਾਰੀ ਬਦਲਾਅ ਕਾਰਨ ਬਹੁਤ ਸਾਰੇ ਲੋਕ ਵੱਖ-ਵੱਖ ਤਰ੍ਹਾਂ ਦੇ ਮਾਨਸਿਕ ਰੋਗਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਰ ਕੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਇਹ ਮੁਫ਼ਤ ਕੈਂਪ ਹਸਪਤਾਲ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ। ਇਸ ਮੌਕੇ ਡਾ. ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਈਗਰੇਨ, ਸਿਰ ਦਰਦ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਾਨਸਿਕ ਬਿਮਾਰੀਆਂ, ਮਿਰਗੀ ਦੇ ਦੌਰੇ, ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਬੱਚਿਆਂ ਦੀ ਪੜ੍ਹਾਈ ਵਿਚ ਕਮਜ਼ੋਰੀ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਨਾਲ ਪੀੜਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ। ਡਾਕਟਰ ਨੇ ਲੋਕਾਂ ਨੂੰ ਕਿਹਾ ਕਿ ਮਾਨਸਿਕ ਬਿਮਾਰੀਆਂ ਦੇ ਇਲਾਜ ਲਈ ਮਾਹਿਰ ਡਾਕਟਰ ਤੋਂ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦੇ ਹਨ। ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ। ਸ਼ੂਗਰ ਟੈਸਟ ਅਤੇ ਬੀਐੱਮਡੀ ਦਾ ਟੈਸਟ ਵੀ ਫਰੀ ਕੀਤਾ ਗਿਆ। ਕੈਂਪ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਸ਼ਾਹ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਕਰਨ ਛਾਬੜਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਰਬਜੀਤ ਕੌਰ ਡੀਐੱਨਐੱਸ, ਜੋਤੀ ਭਾਟੀਆ ਉਪੀਡੀ ਇੰਚਾਰਜ, ਹਸਪਤਾਲ ਦਾ ਨਰਸਿੰਗ ਅਤੇ ਸਹਾਇਕ ਸਟਾਫ ਵੀ ਹਾਜ਼ਰ ਸਨ।