- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਫ਼ਤ ਪੀਸੀਓੁਡੀ ਤੇ ਪੀਸੀਓਐਸ ਜਾਂਚ ਕੈਂਪ 15 ਨੂੰ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਔਰਤਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਹੋਇਆਂ ਮੁਫ਼ਤ ਪੀਸੀਓਡੀ ਤੇ ਪੀਸੀਓਐੱਸ ਜਾਂਚ ਕੈਂਪ 15 ਸਤੰਬਰ ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਹਸਪਤਾਲ ਦੀ ਓਪੀਡੀ ’ਚ ਲਗਾਇਆ ਜਾ ਰਿਹਾ ਹੈ। ਜਿਸ ਦੌਰਾਨ ਬਾਂਝਪਨ, ਜੱਚਾ-ਬੱਚਾ ਅਤੇ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਅੰਦਰੂਨੀ ਬਿਮਾਰੀਆਂ ਦੇ ਮਾਹਿਰ ਡਾ. ਸ਼ਵੇਤਾ ਬਾਗਰੀਆ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ। ਡਾ. ਸ਼ਵੇਤਾ ਬਾਗਰੀਆ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਔਰਤਾਂ ਵਿਚ ਪੀਸੀਓਡੀ ਅਤੇ ਪੀਸੀਓਐੱਸ ਦੀ ਸਮੱਸਿਆ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਜਿਸ ਕਰ ਕੇ ਇਸ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ ਦੇਣ ਦੇ ਨਾਲ-ਨਾਲ ਪੀਸੀਓਡੀ, ਪੀਸੀਓਐੱਸ ਲਈ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਮੁਫ਼ਤ ਅਲਟਰਾ ਸਾਊਂਡ ਸਕੈਨ ਵੀ ਕੀਤੇ ਜਾਣਗੇ। ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਲਈ ਕਈ ਅਹਿਮ ਲੈਬਾਰਟਰੀ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਜਾਣਗੇ। ਜਿਨ੍ਹਾਂ ਵਿਚ ਮੁਫ਼ਤ ਥਾਇਰਾਇਡ ਟੈਸਟ, ਸ਼ੂਗਰ ਟੈਸਟ, ਯੂਰਿਕ ਐਸਿਡ ਟੈਸਟ ਅਤੇ ਨਿਊਰੋਪੈਥੀ ਟੈਸਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਂਪ ਦੌਰਾਨ ਰਜਿਸਟਰਡ ਹੋਣ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਤੌਰ ’ਤੇ ਪੀਸੀਓਡੀ ਟੈਸਟਾਂ, ਬੱਚੇਦਾਨੀ ਦੀਆਂ ਰਸੌਲੀਆਂ ਅਤੇ ਲਕੋਰੀਆ ਦੀ ਜਾਂਚ (ਪੈਪ ਸਮੀਅਰ) ਦੇ ਟੈਸਟਾਂ ਉੱਤੇ 50 ਫ਼ੀਸਦੀ ਦੀ ਭਾਰੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਇਲਾਕੇ ਦੀਆਂ ਔਰਤਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ।