ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ ਨਾਲ ਧੋਖਾ : ਰੌੜੀ
ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ ਨਾਲ ਧੋਖਾ-ਰੌੜੀ, ਰੱਕੜ
Publish Date: Fri, 27 Feb 2026 06:11 PM (IST)
Updated Date: Fri, 27 Feb 2026 06:13 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ ਦੇਸ਼ ਦੀ ਖੇਤੀ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ। ਜੋ ਦੇਸ਼ ਦੀ ਖੇਤੀ ਅਤੇ ਕਿਸਾਨੀ ਨੂੰ ਬਰਬਾਦ ਕਰ ਦੇਵੇਗਾ। ਕੇਂਦਰ ਸਰਕਾਰ ਨੇ ਸਮਝੌਤਾ ਕਰਨ ਲੱਗਿਆਂ ਅਮਰੀਕਾ ਦੀਆਂ ਸ਼ਰਤਾਂ ਅਧੀਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਆਪਣੇ ਦੇਸ਼ ਦੇ ਕਿਸਾਨਾਂ ਅਤੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਹੈ। ਇਹ ਸਮਝੌਤਾ ਦੇਸ਼ ਦੇ ਕਰੋੜਾਂ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਕਰੇਗਾ। ਜਿਸ ਨਾਲ ਦੇਸ਼ ਦੇ ਪੂੰਜੀਪਤੀਆਂ ਨੂੰ ਲਾਭ ਹੋਵੇਗਾ। ਸੀਪੀਆਈ (ਐੱਮ) ਦੇ ਸੀਨੀਅਰ ਆਗੂ ਸਾਥੀ ਮਹਾਂ ਸਿੰਘ ਰੌੜੀ, ਪ੍ਰੇਮ ਰੱਕੜ ਸਰਪੰਚ ਅਤੇ ਅੱਛਰ ਸਿੰਘ ਟੋਰੋਵਾਲ ਨੇ ਉਪਰੋਕਤ ਵਪਾਰ ਸਮਝੌਤੇ ਦੀ ਨਿਖੇਧੀ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਬੀਜ ਬਿੱਲ 2025 ਅਤੇ ਬਿਜਲੀ ਬਿੱਲ 2025 ਦੀ ਵੀ ਨਿਖੇਧੀ ਕਰਦੇ ਹੋਏ ਪਾਰਲੀਮੈਂਟ ਵਿਚੋਂ ਵਾਪਸ ਲੈਣ ਦੀ ਮੰਗ ਕੀਤੀ ਹੈ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਵੋਟਾਂ ਵਟੋਰਨ ਲਈ ਰਸੋਈ ਸਕੀਮ ਦੀ ਨਿਖੇਧੀ ਕਰਦੇ ਹੋਏ ਇਸ ਨੂੰ ਸੁਪਰੀਮ ਕੋਰਟ ਦੇ ਤਾਜ਼ਾ ਰੂਲਿੰਗ ਦੀ ਉਲੰਘਣਾ ਦੱਸਿਆ।