ਦ੍ਰਿੜ੍ਹ ਇਰਾਦੇ, ਪਰਿਵਾਰਕ ਸਹਿਯੋਗ ਤੇ ਸਿਹਤ ਵਿਭਾਗ ਦੀ ਮਦਦ ਨਾਲ ਨਸ਼ੇ ਤੋਂ ਮੁਕਤੀ ਸੰਭਵ : ਸਿਵਲ ਸਰਜਨ
ਦ੍ਰਿੜ੍ਹ ਇਰਾਦੇ, ਪਰਿਵਾਰਕ ਸਹਿਯੋਗ ਅਤੇ ਸਿਹਤ ਵਿਭਾਗ ਦੀ ਮਦਦ ਨਾਲ ਨਸ਼ੇ ਤੋਂ ਮੁਕਤੀ ਸੰਭਵ-ਸਿਵਲ ਸਰਜਨ
Publish Date: Thu, 01 Jan 2026 05:46 PM (IST)
Updated Date: Fri, 02 Jan 2026 04:08 AM (IST)
01ਐਨਐਸਆਰ18ਪੀ ਨਵਾਂਸ਼ਹਿਰ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਵੱਲੋਂ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਦੌਰਾ ਕੀਤਾ ਗਿਆ। ਉਨ੍ਹਾਂ ਨੇ ਇਲਾਜ ਅਧੀਨ ਨਸ਼ਾ ਰੋਗੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਨਿਕਲ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਸਰੀਰਕ ਸਿਹਤ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਵਿਅਕਤੀ ਨੂੰ ਆਪਣੇ ਪਰਿਵਾਰ ਅਤੇ ਸਮਾਜ ਤੋਂ ਵੀ ਦੂਰ ਕਰ ਦਿੰਦਾ ਹੈ। ਉਨ੍ਹਾਂ ਨੇ ਨਸ਼ਾ ਰੋਗੀਆਂ ਨੂੰ ਮਾੜੀ ਸੰਗਤ ਦਾ ਸਾਥ ਛੱਡਣ, ਸਕਾਰਾਤਮਕ ਸੋਚ ਅਪਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਵਾਪਸ ਮੁੜਨ ਲਈ ਪ੍ਰੇਰਿਤ ਕੀਤਾ।।ਉਨ੍ਹਾਂ ਨੇ ਕਿਹਾ ਕਿ ਨਸ਼ੇ ਤੋਂ ਮੁਕਤ ਹੋ ਕੇ ਵਿਅਕਤੀ ਨਾ ਸਮਾਜ ਲਈ ਆਦਰਸ਼ ਬਣ ਸਕਦਾ ਹੈ, ਸਗੋਂ ਆਪਣੇ ਮਾਪਿਆਂ ਦਾ ਸਿਰ ਵੀ ਮਾਣ ਨਾਲ ਉੱਚਾ ਕਰ ਸਕਦਾ ਹੈ।