- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਗਾ ਹਲਕਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਘਰ ਦਾ ਘਿਰਾਓ ਕੱਲ੍ਹ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੂਬਾ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਦਫ਼ਤਰਾਂ/ਘਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੀ ਤਹਿਸੀਲ ਬੰਗਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਸੀਨੀਅਰ ਆਗੂ ਅਜੀਤ ਰਾਮ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਬਾਲਕ ਨਾਥ ਮੰਦਰ ਵਿਖੇ ਹੋਈ। ਜ਼ਿਲ੍ਹਾ ਤਾਲਮੇਲ ਕਮੇਟੀ ਦੇ ਮੈਂਬਰ ਜਸਵਿੰਦਰ ਔਜਲਾ, ਰਾਮ ਕਿਸ਼ਨ ਪੱਲੀ ਝਿੱਕੀ, ਸੁਦੇਸ਼ ਕੁਮਾਰ ਦੀਵਾਨ, ਮਲਕੀਤ ਚੰਦ ਨੇ ਦੱਸਿਆ ਕਿ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਘਰ ਦਾ ਘਿਰਾਓ 19 ਸਤੰਬਰ ਸ਼ਨਿਚਰਵਾਰ ਨੂੰ 2 ਵਜੇ ਤੋਂ ਲੈ ਕੇ 4.30 ਵਜੇ ਤੱਕ ਕੀਤਾ ਜਾਵੇਗਾ। ਇਸ ਐਕਸ਼ਨ ਦੇ ਪ੍ਰਬੰਧਾਂ ਲਈ ਤਹਿਸੀਲ ਦੀ ਤਾਲਮੇਲ ਕਮੇਟੀ ਵੱਲੋਂ ਡਿਊਟੀਆਂ ਦੀ ਵੰਡ ਕੀਤੀ ਗਈ ਹੈ। ਕਮੇਟੀ ਵੱਲੋਂ ਤਹਿਸੀਲ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿਧਾਇਕ ਦੇ ਘਰ ਦੇ ਘਿਰਾਓ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਜ਼ਿਲ੍ਹੇ ਦੀ ਤਾਲਮੇਲ ਕਮੇਟੀ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ। ਤਾਂ ਇਸ ਤੋਂ ਬਾਅਦ 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ। ਜਿਸ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਮੀਟਿੰਗ ’ਚ ਜਸਬੀਰ ਸਿੰਘ, ਕੁੰਦਨ ਲਾਲ, ਹਰੀਬਿਲਾਸ, ਸ਼ੰਕਰ ਦਾਸ, ਰਮੇਸ਼ ਲਾਲ, ਸੋਹਣ ਲਾਲ, ਕ੍ਰਿਸ਼ਨ ਸਿੰਘ, ਮਦਨ ਲਾਲ, ਜਗਦੀਪ ਸੈਂਪਲੇ, ਗੁਰਪ੍ਰੀਤ ਕੰਬੋਜ, ਸੁਰਿੰਦਰ ਸਿੰਘ ਖਾਲਸਾ, ਹਰਜੋਗ ਸਿੰਘ ਤੇ ਹੋਰ ਹਾਜ਼ਰ ਸਨ।