ਰਾਜਾ ਸਕੂਲ ਝਿੰਗੜਾਂ ਵਿਖੇ ਬੱਚਿਆਂ ਦੇ ਗਿੱਧਾ ਤੇ ਭੰਗੜਾ ਦੇ ਮੁਕਾਬਲੇ ਕਰਵਾਏ
ਰਾਜਾ ਸਕੂਲ ਝਿੰਗੜਾਂ ਵਿਖੇ ਬੱਚਿਆਂ ਦੇ ਗਿੱਧਾ ਤੇ ਭੰਗੜਾ ਦੇ ਮੁਕਾਬਲੇ ਕਰਵਾਏ
Publish Date: Mon, 09 Feb 2026 03:50 PM (IST)
Updated Date: Mon, 09 Feb 2026 03:53 PM (IST)
ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ : ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਵਿਦਿਆਰਥੀਆਂ ਦੇ ਭੰਗੜਾ, ਗਿੱਧਾ ਤੇ ਸੋਲੋ ਡਾਂਸ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਬੱਚਿਆਂ ਨੇ ਭੰਗੜਾ, ਗਿੱਧਾ, ਬੋਲੀਆਂ ਤੇ ਮਲਵਈ ਗਿੱਧਾ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਜੱਜਮੈਂਟ ਦੀ ਜ਼ਿੰਮੇਵਾਰੀ ਮਨਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਉਨ੍ਹਾਂ ਨੇ ਵਿਲੀਅਮ ਵਰਡਬਰਥ ਹਾਊਸ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਨੂੰ ਜੇਤੂ ਕਰਾਰ ਦਿੱਤਾ। ਨਵਜੀਤ ਕੌਰ ਤੇ ਬਲਜੀਤ ਕੌਰ ਪਿੰਡ ਗੋਸਲਾਂ ਨੇ ਜੇਤੂ ਵਿਦਿਆਰਥੀਆਂ ਨੂੰ 11 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ। ਪ੍ਰਿੰ. ਤਰਜੀਵਨ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਕਮਲਜੀਤ ਸਿੰਘ, ਅਜੇ ਕੁਮਾਰ, ਨਰਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਹਰਪ੍ਰੀਤ, ਸੀਮਾ ਰਾਣੀ, ਗੁਰਪ੍ਰੀਤ ਕੌਰ, ਬਲਵੀਰ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।