ਲੜਕੀਆਂ ਦੀ ਰੱਸਾਕਸ਼ੀ ਟੀਮ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਲੜਕੀਆਂ ਦੀ ਰੱਸਾਕਸ਼ੀ ਟੀਮ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਪਹਿਲੇ ਸਥਾਨ 'ਤੇ
Publish Date: Sun, 30 Aug 2026 03:41 PM (IST)
Updated Date: Sun, 30 Aug 2026 03:43 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀਆਂ ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਜ਼ਿਲ੍ਹਾ ਪੱਧਰੀ ਇੰਟਰ ਸਕੂਲ ਰੱਸਾਕਸ਼ੀ ਮੁਕਾਬਲੇ ਅੰਡਰ 14 ਸਾਲ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਜੇਤੂ ਟੀਮ ਦਾ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਵੱਲੋਂ ਆਪਣੇ ਸਾਥੀ ਟਰੱਸਟੀਆਂ ਨਾਲ ਜੇਤੂ ਖਿਡਾਰਨਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ। ਢਾਹਾਂ ਨੇ ਦੱਸਿਆ ਕਿ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲਿਆਂ ਵਿਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਲੜਕੀਆਂ ਦੀ ਟੀਮ ਨੇ ਆਪਣੀ ਸਖਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸ਼ਾਨਦਾਰ ਟੀਮ ਵਰਕ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਜਾਂਬਾਜ਼ ਧੀਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨਾ ਸਮੁੱਚੇ ਸਕੂਲ, ਮਾਪਿਆਂ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਢਾਹਾਂ ਨੇ ਸ਼ਾਨਦਾਰ ਪ੍ਰਾਪਤੀ ਲਈ ਸਮੂਹ ਜੇਤੂ ਖਿਡਾਰਨਾਂ ਸਰਗੁਣ ਕੌਰ ਕੈਪਟਨ, ਈਸ਼ਪ੍ਰੀਤ ਕੌਰ, ਬਲੈਸ ਕਟਾਰੀਆ, ਗੁਰਕੀਰਤ ਕੌਰ, ਅਗਮ ਕੌਰ, ਰਤਿਕਾ ਕੌਰ, ਰੀਆ, ਮਨਜੋਤ ਕੌਰ, ਲਵਲੀਨ, ਸੁਮਨ, ਜਸਮੀਤ ਕੌਰ, ਪ੍ਰਤੀਕ ਕੌਰ, ਨਵਲੀਨ ਕੌਰ, ਉਨ੍ਹਾਂ ਦੇ ਮਾਪਿਆਂ, ਕੋਚ ਅਤੇ ਸਕੂਲ ਦੀ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਹੋਰ ਉੱਚਾ ਕਰਨਗੇ। ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਕਮਲਜੀਤ ਸਿੰਘ ਸੋਢੀ ਬੰਗਾ, ਜੋਗਿੰਦਰ ਸਿੰਘ ਕਲਸੀ ਨੈਸ਼ਨਲ ਕੋਚ, ਜਸਵੀਰ ਕੌਰ, ਕੁਲਜੀਤ ਸਿੰਘ, ਕੋਮਲ ਸਾਰੇ ਖੇਡ ਅਧਿਆਪਕ ਵੀ ਹਾਜ਼ਰ ਸਨ।