ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲੇ : ਵਿਧਾਇਕ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲੇ-ਵਿਧਾਇਕ
Publish Date: Tue, 29 Sep 2026 04:53 PM (IST)
Updated Date: Tue, 29 Sep 2026 04:54 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਫੁੱਟਬਾਲ ਅੰਡਰ-14 ਲੜਕਿਆਂ ਦਾ ਰਾਜ ਪੱਧਰੀ ਟੂਰਨਾਮੈਂਟ ਸ਼ੁਰੂ ਹੋ ਗਿਆ ਹੈ। ਇਹ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਲਖਵੀਰ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦਾ ਉਦਘਾਟਨ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਕੀਤਾ ਗਿਆ। ਖਿਡਾਰੀਆਂ ਨੂੰ ਸ਼ੁੱਭ-ਕਾਮਨਾਵਾਂ ਦਿੰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।। ਖੇਡਾਂ ਵਤਨ ਪੰਜਾਬ ਦੀਆਂ ਵਰਗੇ ਖੇਡ ਮੁਕਾਬਲਿਆਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਵਿਕਾਸ ਕਰਕੇ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।।ਅੱਜ ਪੰਜਾਬ ਦੇ ਨੌਜਵਾਨ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਨੇ ਬਾਹਰੋਂ ਪਹੁੰਚੀਆਂ ਟੀਮਾਂ ਅਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਵਿਚ ਰਹਿ ਕੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ-ਹਾਰ ਤੱਕ ਸੀਮਿਤ ਨਹੀਂ ਹੁੰਦੀਆਂ, ਸਗੋਂ ਇਹ ਖਿਡਾਰੀਆਂ ਵਿਚ ਅਨੁਸ਼ਾਸਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਵੀ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ, ਪ੍ਰਿੰ. ਦਲਜੀਤ ਸਿੰਘ ਬੋਲਾ, ਹੈੱਡਮਾਸਟਰ ਬਲਜੀਤ ਕੁਮਾਰ, ਪਰਵਿੰਦਰ ਸਿੰਘ ਭੰਗਲ ਸਕੱਤਰ ਡੀਟੀਸੀ, ਹੈੱਡ ਮਾਸਟਰ ਗੁਰਪ੍ਰੀਤ ਸਿੰਘ ਸੈਂਪਲਾ, ਨਵਦੀਪ ਕੁਮਾਰ ਡੀਪੀਈ, ਅਮਰਜੀਤ ਸਿੰਘ ਮੂਸਾਪੁਰ, ਹੈੱਡ ਮਾਸਟਰ ਸੰਜੀਵ ਕੁਮਾਰ, ਹਰਮੇਸ਼ ਲਾਲ ਪੀਟੀਆਈ ਬੰਗਾ, ਮੱਖਣ ਸਿੰਘ ਬਖਲੌਰ, ਕਰਮਜੀਤ ਕੌਰ ਡੀਪੀਈ, ਲੈਕ. ਸਰਬਜੀਤ ਕੌਰ, ਪੁਸ਼ਪਿੰਦਰ ਕੌਰ, ਕਿਰਨਜੀਤ ਕੌਰ ਨਿੱਘੀ, ਕੁਲਵਿੰਦਰ ਸਿੰਘ, ਜਗਸ਼ੀਰ ਸਿੰਘ, ਅਵਤਾਰ ਸਿੰਘ, ਪ੍ਰਮੋਦ ਕੁਮਾਰ, ਸੁਦਾਗਰ ਰਾਮ ਸਮੇਤ ਵੱਖ-ਵੱਖ ਸਕੂਲਾਂ ਦੇ ਡੀਪੀਈ, ਪੀਟੀਆਈ, ਅਧਿਕਾਰੀ, ਖੇਡ ਪ੍ਰਬੰਧਕ ਅਤੇ ਨਗਰ ਵਾਸੀ ਹਾਜ਼ਰ ਸਨ।