ਵਿਦਿਆਰਥੀਆਂ ਨੇ ਦਿੱਤਾ ਗਰੀਨ ਦੀਵਾਲੀ ਦਾ ਸੁਨੇਹਾ ਵਿਦਿਆਰਥੀਆਂ ਨੇ ਦਿੱਤਾ ਗਰੀਨ ਦੀਵਾਲੀ ਦਾ ਸੁਨੇਹਾ
Publish Date: Thu, 05 Nov 2026 04:48 PM (IST)
Updated Date: Thu, 05 Nov 2026 04:50 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਕੇਸੀ ਪਬਲਿਕ ਸਕੂਲ ਚ ਸਕੂਲ ਪ੍ਰਿੰਸੀਪਲ ਪੂਜਾ ਸ਼ਾਰਦਾ ਦੀ ਦੇਖ-ਰੇਖ ਚ ਦੀਵਾਲੀ ਦੇ ਤਿਉਹਾਰ ਦੇ ਸਬੰਧ ਵਿਚ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ। ਰੈਲੀ ਚ ਪਹਿਲੀ ਤੋਂ ਪੰਜਵੀਂ ਕਲਾਸ ਤੀਕ ਦੇ ਸਾਰੇ ਵਿਦਿਆਰਥੀਆਂ ਨੇ ਕੌਂਸਲ ਮੈਂਬਰਾਂ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਕੇਸੀ ਇਸਟੇਟ ਤੋਂ ਮਾਈ ਹੱਸੀ ਤੱਕ ਰੈਲੀ ਕੱਢੀ ਅਤੇ ਰਾਹਗੀਰਾਂ ਨੂੰ ਦੀਵੇ ਤੇ ਦੀਵਾਲੀ ਦੇ ਗ੍ਰੀਟਿੰਗ ਕਾਰਡ ਵੰਡੇ। ਇਸ ਦੌਰਾਨ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਅਤੇ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਬਚਣ ਲਈ ਜਾਗਰੂਕ ਕੀਤਾ। ਰੈਲੀ ਨੂੰ ਪ੍ਰਿੰਸੀਪਲ ਪੂਜਾ ਸ਼ਾਰਦਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਐਕਟੀਵਿਟੀ ਕੋਆਰਡੀਨੇਟਰ ਮੀਨੂ ਕੰਡਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਵੀ ਲਿਆ। ਪ੍ਰਿੰ. ਪੂਜਾ ਸ਼ਾਰਦਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ। ਦੀਵਾਲੀ ਸਾਦਗੀ ਅਤੇ ਖੁਸ਼ੀਆਂ ਨਾਲ ਮਨਾਉਣੀ ਚਾਹੀਦੀ ਹੈ। ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਨਾਲ ਵਾਤਾਵਰਣ ਸ਼ੁੱਧ ਰਹਿੰਦਾ ਹੈ ਅਤੇ ਹਰ ਪ੍ਰਾਣੀ ਦੀ ਸਿਹਤ ਵੀ ਚੰਗੀ ਰਹਿੰਦੀ ਹੈ। ਉਨ੍ਹਾਂ ਛੋਟੇ ਬੱਚਿਆਂ ਨੂੰ ਪਟਾਕੇ ਚਲਾਉਣ ਸਮੇਂ ਮਾਪਿਆਂ ਦੀ ਨਿਗਰਾਨੀ ਹੇਠ ਹੀ ਅਜਿਹਾ ਕਰਨ ਦੀ ਸਲਾਹ ਦਿੱਤੀ। ਮੌਕੇ ਤੇ ਅਮਨਦੀਪ, ਹਰਦੀਪ ਸਿੰਘ, ਮੁਨੀਸ਼ਾ, ਹਰਵਿੰਦਰ, ਰੀਆ, ਰਜਨੀ, ਰਵੀਨਾ, ਕੌਂਸਲ ਮੈਂਬਰ ਏਂਜਲ, ਹਰਸ਼, ਕਿਰਨ, ਐਨਾ, ਜਸਮੀਨ, ਸਮੀਕਸ਼ਾ, ਨਿਰਜਰਾ, ਗੁਰਸ਼ਰਨ, ਮਨਵੀਰ, ਸਹਿਜ ਅਤੇ ਵਿਪਨ ਕੁਮਾਰ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।