- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਉੱਤੇ ਨੌਜਵਾਨਾਂ ਦਾ ਵੱਧ ਰਿਹਾ ਵਿਸ਼ਵਾਸ-ਅਜੇ ਮੰਗੂਪੁਰ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਜ਼ਿਲ੍ਹੇ ਵਿਖੇ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਇਹ ਵਿਚਾਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਪ੍ਰਗਟ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਨੌਜਵਾਨ ਹੁਣ ਆਮ ਆਦਮੀ ਪਾਰਟੀ ਦੇ ਝਾਂਸੇ ਤੋਂ ਪੂਰੀ ਤਰ੍ਹਾਂ ਬਾਹਰ ਨਿੱਕਲ ਚੁੱਕਿਆ ਹੈ ਅਤੇ ਕਾਂਗਰਸ ਪਾਰਟੀ ਉੱਤੇ ਮੁੜ ਵਿਸ਼ਵਾਸ ਜਿਤਾ ਰਿਹਾ।ਹੈ। ਪਿੰਡ ਰੈਲ ਮਾਜਰਾ ਤੋਂ ਜਗਤਾਰ ਖਾਨ ਦੇ ਯਤਨਾ ਸਦਕਾ ਸ਼ਨੀ ਬਾਵੀ, ਕਾਲੀ, ਵਿਜੇ ਮਨੋਰੀ, ਚੌਧਰੀ ਰਵੀ ਨਾਈ, ਪਿੰਕਾ, ਰਾਣਾ, ਰਾਵੀ, ਉਮਾ, ਕਾਕਾ, ਰਾਣਾ ਪੂਰਨ ਚੌਧਰੀ, ਰਿੰਕੂ ਕੁਮਾਰ ਅਤੇ ਹੋਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਰਿਵਾਰ ਵਿਚ ਵਾਧਾ ਕਰਦੇ ਹੋਏ ਕਾਂਗਰਸ ਪਾਰਟੀ ਦਫ਼ਤਰ ਬਲਾਚੌਰ ਵਿਖੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿ ਲੋਕਾਂ ਦਾ ਕਾਂਗਰਸ ਪਾਰਟੀ ਵਿਚ ਵੱਧ ਰਿਹਾ ਵਿਸ਼ਵਾਸ ਕਾਂਗਰਸ ਪਾਰਟੀ ਦੀ ਜਿੱਤ ਤੇ ਪੱਕੀ ਮੋਹਰ ਲਗਾ ਰਿਹਾ ਹੈ।