ਰੇਸ਼ਮ ਕਲੇਰ, ਕਟਾਰੀਆਂ

ਧੰਨ ਧੰਨ ਸ੍ਰੀ 108 ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਬਿਰਧ ਆਸ਼ਰਮ ਭਰੋਮਜਾਰਾ ਵਿਖੇ ਗੁਰਦੁਆਰਾ ਸਾਹਿਬ ਵਿਚ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਆਰੰਭ ਹੋਣ ਤੋਂ ਬਾਅਦ ਦੂਜੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਮੌਕੇ ਰਿਟਾ. ਐੱਸਐੱਸਪੀ ਜਸਵੀਰ ਸਿੰਘ ਰਾਏ, ਮਾਰਕੀਟ ਕਮੇਟੀ ਦੇ ਚੇਅਰਮੈਨ ਦਰਬਜੀਤ ਸਿੰਘ ਪੂੰਨੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਰਪੰਚ ਰਾਮ ਸਿੰਘ ਭਰੋਮਜਾਰਾ ਦੀ ਅਗਵਾਈ ਹੇਠ ਕਰਵਾਏ ਗਏ। ਇਸ ਜੋੜ ਮੇਲੇ ਦੇ ਆਖਰੀ ਦਿਨ ਬੀਬੀ ਜਸਵੀਰ ਕੌਰ ਜੱਸ ਦੇ ਢਾਡੀ ਜਥੇ ਨੇ ਆਪਣੇ ਪੋ੍ਗਰਾਮ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਹ ਜੋੜ ਮੇਲਾ ਪ੍ਰਬੰਧਕ ਕਮੇਟੀ, ਸਮੂਹ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਅੰਤ ਵਿਚ ਆਈਆਂ ਹੋਈਆਂ ਸਖਸ਼ੀਅਤਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।