ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ
Publish Date: Wed, 25 Nov 2026 04:33 PM (IST)
Updated Date: Wed, 25 Nov 2026 04:34 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਦੇਸ਼-ਵਿਦੇਸ਼ ਤੋਂ ਉੱਘੇ ਕੀਰਤਨੀ ਜਥੇ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਪਹੁੰਚ ਰਹੇ ਹਨ। ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲਿਆਂ ਦਾ ਕੀਰਤਨੀ ਜਥਾ ਵਿਸ਼ੇਸ਼ ਤੌਰ ਤੇ ਪੁੱਜ ਕੇ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਇਸ ਤੋਂ ਇਲਾਵਾ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਗੁਰਬਾਣੀ ਕਥਾ ਕਰਨਗੇ ਅਤੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਅਤੇ ਗੁਰੂ ਨਾਨਕ ਕਾਲਜ ਆਫ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥੇ ਵੀ ਗੁਰਬਾਣੀ ਕੀਰਤਨ ਨਾਲ ਹਾਜ਼ਰੀਆਂ ਭਰਨਗੇ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਟਰੱਸਟ ਵੱਲੋਂ ਸੰਗਤਾਂ ਦੇ ਬੈਠਣ, ਪਾਰਕਿੰਗ, ਸੰਗਤਾਂ ਦੇ ਆਉਣ-ਜਾਣ ਅਤੇ ਲੰਗਰ ਸੇਵਾਵਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਗੁਰਮਤਿ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਭਾਈ ਜੋਗਾ ਸਿੰਘ, ਮਹਿੰਦਰ ਪਾਲ ਸਿੰਘ ਵੀ ਹਾਜ਼ਰ ਸਨ।