- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਰਾ ਵਿਖੇ ਗੁਰਮਤਿ ਸਮਾਗਮ ਕਰਵਾਏ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਛੇਵੇਂ ਵਿਸ਼ੇਸ਼ ਗੁਰਮਤਿ ਸਮਾਗਮ ਪਿੰਡ ਨੌਰਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਗੁਰਮਤਿ ਸਮਾਗਮਾਂ ਦੀ ਲੜੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਅਤੇ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਹੈ। ਅੱਜ ਦੇ ਸਮਾਗਮਾਂ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ ਉਪਰੰਤ ਭਾਈ ਗੁਰਿੰਦਰ ਸਿੰਘ ਕੋਮਲ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ। ਉਪਰੰਤ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਕਥਾ ਵਾਚਕ ਗਿਆਨੀ ਸੁਖਦੇਵ ਸਿੰਘ ਡੱਲਾ ਬਾਉਲੀ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਤ ਬਾਬਾ ਸਤਨਾਮ ਸਿੰਘ ਨੇ ਸੰਗਤਾਂ ਨਾਲ ਸਿਮਰਨ ਦੀ ਸਾਂਝ ਪਾਈ ਉੱਥੇ ਪਿੰਡ ਨੌਰਾ ਵਿਖੇ ਆਉਣ ਲਈ ਸੰਗਤ ਦਾ ਧੰਨਵਾਦ ਵੀ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਭਾਈ ਤਰਲੋਚਨ ਸਿੰਘ ਖਟਕੜ ਕਲਾਂ ਵੱਲੋਂ ਨਿਭਾਈ ਗਈ। ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸੰਤ ਬਾਬਾ ਸਤਨਾਮ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਸਨਮਾਨ ਕੀਤਾ। ਸਮਾਗਮ ਦੌਰਾਨ ਜਥੇ. ਮਹਿੰਦਰ ਸਿੰਘ ਹੁਸੈਨਪੁਰ, ਬਾਬਾ ਸਵਰਨਜੀਤ ਸਿੰਘ, ਬਾਬਾ ਜਰਨੈਲ ਸਿੰਘ ਨੌਰੇ ਵਾਲੇ, ਸੁਖਜਿੰਦਰ ਸਿੰਘ ਪੰਚ, ਭਾਈ ਗੁਰਵਿੰਦਰ ਪਾਲ ਸਿੰਘ ਪ੍ਰਧਾਨ, ਸਤਵਿੰਦਰ ਸਿੰਘ ਨੌਰਾ ਸਕੱਤਰ, ਜਸਵਿੰਦਰ ਸਿੰਘ ਸੋਨੀ, ਠੇਕੇਦਾਰ ਮਹਿੰਦਰ ਸਿੰਘ ਅਤੇ ਇਲਾਕੇ ਦੀ ਸੰਗਤ ਸ਼ਾਮਲ ਸੀ।