- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਬਾਬਾ ਅਦਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 7 ਅਕਤੂਬਰ ਬੁੱਧਵਾਰ ਦੇ ਵਿਸ਼ੇਸ਼ ਸਮਾਗਮ ਗੁਰਦੁਆਰਾ ਬਾਬਾ ਅਦਲੀ ਸਾਹਿਬ ਜੀ ਪਿੰਡ ਗਰਚਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ, ਮੈਂਬਰ ਅਵਤਾਰ ਸਿੰਘ ਅਤੇ ਜਗਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਪਿਛਲੇ ਦੋ ਸਾਲ ਤੋਂ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਇਸ ਵਾਰ ਇਹ ਤੀਸਰੇ ਸਮਾਗਮ ਹੋਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਮਾਗਮ ਸ਼ਾਮ 6 ਵਜੇ ਗੁਰਦੁਆਰਾ ਸਾਹਿਬ ਦੇ ਸੁੰਦਰ ਅਤੇ ਮਨਮੋਹਕ ਦਰਬਾਰ ਹਾਲ ਵਿਚ ਆਰੰਭ ਹੋਣਗੇ। ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਉਪਰੰਤ ਪ੍ਰਸਿੱਧ ਕਥਾ ਵਾਚਕ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਲਾਕੇ ਤੋਂ ਸੰਗਤਾਂ ਨੂੰ ਲਿਆਉਣ ਲਈ ਸੁਸਾਇਟੀ ਵੱਲੋਂ ਬੱਸਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੀਟਿੰਗ ਦੌਰਾਨ ਸਤਨਾਮ ਸਿੰਘ, ਜਗਜੀਤ ਸਿੰਘ ਜੱਗੀ, ਹਰਮੇਸ਼ ਸਿੰਘ, ਅਵਤਾਰ ਸਿੰਘ, ਸਤਪਾਲ ਸਿੰਘ, ਅਮਰਜੀਤ ਸਿੰਘ, ਸੰਤੋਖ ਸਿੰਘ, ਮੱਖਣ ਸਿੰਘ, ਰਾਣਾ, ਚਰਨਜੀਤ ਸਿੰਘ ਅਤੇ ਹੋਰ ਮੌਜੂਦ ਸਨ।