- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਗੁਰਮਤਿ ਸਮਾਗਮ ਅੱਜ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਦੂਸਰੇ ਸਮਾਗਮ 27 ਸਤੰਬਰ ਨੂੰ ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਸ਼ਾਮ 6 ਤੋਂ ਰਾਤ 9 ਵਜੇ ਤੱਕ ਹੋਣਗੇ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਗਾ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਨਵੇਂ ਤਿਆਰ ਕੀਤੇ ਗਏ ਹਾਲ ਅੰਦਰ ਕਰਵਾਏ ਜਾਣਗੇ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਦੇ ਵਿੱਚ ਸੰਗਤਾਂ ਨੂੰ ਲਿਆਉਣ ਲਈ ਫਰੀ ਬੱਸਾਂ ਅਤੇ ਹੋਰ ਸਾਧਨਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸਮਾਗਮ ਦੀ ਅਰੰਭਤਾ ਸ਼ਾਮ 6 ਵਜੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਤੋਂ ਬਾਅਦ ਪ੍ਰਸਿੱਧ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਜੀ ਢੋਟੀਆਂ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਨੇ ਸੰਗਤਾਂ ਨੂੰ ਸਮਾਗਮ ਵਿਚ ਵੱਧ ਚੜ੍ਹ ਕੇ ਹਾਜਰੀਆਂ ਭਰਨ ਦੀ ਅਪੀਲ ਕੀਤੀ। ਇਸ ਮੌਕੇ ਦਲਵਾਰਾ ਸਿੰਘ ਮੀਤ ਪ੍ਰਧਾਨ, ਚਰਨ ਸਿੰਘ ਕੈਸ਼ੀਅਰ, ਗੁਰਮੇਲ ਸਿੰਘ ਸੈਕਟਰੀ, ਮੈਂਬਰ ਹਰਜੀਤ ਸਿੰਘ, ਅਵਤਾਰ ਸਿੰਘ, ਤਰਲੋਕ ਸਿੰਘ, ਕਮਲਦੀਪ ਸਿੰਘ, ਹੰਸਾ ਸਿੰਘ, ਅਮਰਜੀਤ ਸਿੰਘ, ਬੀਬੀ ਹਰਜਿੰਦਰ ਕੌਰ ਅਤੇ ਹੋਰ ਸੱਜਣ ਵੀ ਮੌਜੂਦ ਸਨ।