ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਨੂੰ
Publish Date: Mon, 19 Oct 2026 05:43 PM (IST)
Updated Date: Mon, 19 Oct 2026 05:45 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਅਕਤੂਬਰ ਦਿਨ ਵੀਰਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕੀਤਾ ਅਤੇ ਸਮਾਗਮ ਦੀ ਤਿਆਰੀ ਸੰਬੰਧੀ ਵਿਸ਼ੇਸ਼ ਇਕੱਤਰਤਾ ਹੋਈ। ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 22 ਅਕਤੂਬਰ ਦਿਨ ਵੀਰਵਾਰ, ਸ਼ਾਮ 5.30 ਤੋਂ ਰਾਤ 9 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਮੁੱਖ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਦੁਆਰਾ ਨਿਹਾਲ ਕਰਨਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰਮਤਿ ਸਮਾਗਮਾਂ ਲਈ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਸਮਾਗਮ ਦਾ ਬੈਨਰ ਜਾਰੀ ਕਰਨ ਸਮੇਂ ਜਗਜੀਤ ਸਿੰਘ ਸੋਢੀ, ਦਵਿੰਦਰ ਸਿੰਘ ਢਿੱਲੋਂ, ਮਹਿੰਦਰਪਾਲ ਸਿੰਘ, ਭਾਈ ਜੋਗਾ ਸਿੰਘ, ਡਾ. ਰਮਨਦੀਪ ਕੌਰ, ਡਾ. ਬਲਵਿੰਦਰ ਸਿੰਘ, ਦਵਿੰਦਰ ਕੌਰ, ਨਰਿੰਦਰ ਸਿੰਘ ਢਾਹਾਂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।