ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Thu, 05 Feb 2026 05:31 PM (IST)
Updated Date: Thu, 05 Feb 2026 05:32 PM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਨਰਸਿੰਗ ਵਿਦਿਆਰਥੀਆਂ ਵੱਲੋਂ ਕੀਤੇ ਗਏ। ਉਪੰਰਤ ਸਜੇ ਦੀਵਾਨ ਵਿਚ ਭਾਈ ਤਜਿੰਦਰ ਸਿੰਘ ਜਲੰਧਰ ਵਾਲਿਆਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਢਾਹਾਂ ਕਲੇਰਾਂ ਅਤੇ ਕੀਰਤਨੀ ਜਥਿਆਂ ਨੇ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਜੋ ਜਾਤ-ਪਾਤ ਤੋਂ ਉੱਪਰ ਉੱਠ ਕੇ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਉਪਦੇਸ਼ ਦਿੰਦੀ ਹੈ। ਗੁਰਮਤਿ ਸਮਾਗਮ ਵਿਚ ਜਗਜੀਤ ਸਿੰਘ ਸੋਢੀ, ਦਰਸ਼ਨ ਸਿੰਘ ਮਾਹਿਲ, ਨਰਿੰਦਰ ਸਿੰਘ ਸ਼ੇਰਗਿੱਲ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਅਜੀਤ ਸਿੰਘ ਥਾਂਦੀ, ਮਨਜੀਤ ਕੌਰ ਥਾਂਦੀ, ਵਰਿੰਦਰ ਕੌਰ ਥਾਂਦੀ, ਦਵਿੰਦਰ ਸਿੰਘ ਢਿੱਲੋਂ, ਮਹਿੰਦਰ ਸਿੰਘ ਢਾਹਾਂ, ਗੁਰਦੀਪ ਸਿੰਘ ਢਾਹਾਂ, ਚਰਨ ਸਿੰਘ ਗਿੱਲ, ਸੁਰਿੰਦਰ ਸਿੰਘ ਅਟਵਾਲ, ਸੁਖਵੀਰ ਸਿੰਘ ਨੌਰਾ, ਪ੍ਰੋ. ਹਰਬੰਸ ਸਿੰਘ ਬੋਲੀਨਾ ਸਿੱਖਿਆ ਡਾਇਰੈਕਟਰ, ਭਾਈ ਮਨਜੀਤ ਸਿੰਘ, ਮਹਿੰਦਰ ਪਾਲ ਸਿੰਘ, ਵਨੀਤਾ ਚੋਟ ਪ੍ਰਿੰਸੀਪਲ ਸਕੂਲ, ਰਮਨਦੀਪ ਕੌਰ ਪ੍ਰਿੰਸੀਪਲ, ਰਾਜਦੀਪ ਥਿੰਦਵਾਰ ਵਾਈਸ ਪ੍ਰਿੰਸੀਪਲ, ਡਾ. ਜਸਦੀਪ ਸਿੰਘ ਸੈਣੀ, ਦਵਿੰਦਰ ਕੌਰ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸੰਗਤ ਵੀ ਹਾਜ਼ਰ ਸਨ।