ਗੁਰਪ੍ਰੀਤ ਕੌਰ ਥਿਆੜਾ ਨੇ ਨਿਸ਼ਾਨਬੀਰ ਸਿੰਘ ਢਿੱਲੋਂ ਨੂੰ ਕੀਤਾ ਸਨਮਾਨਿਤ ਗੁਰਪ੍ਰੀਤ ਕੌਰ ਥਿਆੜਾ ਨੇ ਨਿਸ਼ਾਨਬੀਰ ਸਿੰਘ ਢਿੱਲੋਂ ਨੂੰ ਕੀਤਾ ਸਨਮਾਨਿਤ
Publish Date: Tue, 13 Oct 2026 03:45 PM (IST)
Updated Date: Tue, 13 Oct 2026 03:47 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੀ ਸਪੋਕਸਪਰਸਨ ਗੁਰਪ੍ਰੀਤ ਕੌਰ ਥਿਆੜਾ ਅਤੇ ਕੋਰ ਕਮੇਟੀ ਮੈਂਬਰ ਜਥੇ. ਰਮਨਦੀਪ ਸਿੰਘ ਥਿਆੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਵਿਚ ਪੁੱਜੇ ਸ਼੍ਰੋਅਦ ਦੇ ਯੂਥ ਕੋਰ ਕਮੇਟੀ ਮੈਂਬਰ ਨਿਸ਼ਾਨਬੀਰ ਸਿੰਘ ਢਿੱਲੋਂ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਉਂਦਿਆਂ ਸਨਮਾਨਿਤ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ ਥਿਆੜਾ ਅਤੇ ਰਮਨਦੀਪ ਸਿੰਘ ਥਿਆੜਾ ਨੇ ਕਿਹਾ ਕਿ ਨਿਸ਼ਾਨਬੀਰ ਸਿੰਘ ਢਿੱਲੋਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਅਹੁਦੇਦਾਰੀਆਂ ਛੱਡ ਕੇ ਸਹੀ ਫੈਸਲਾ ਕੀਤਾ ਹੈ। ਕਿਉਂਕਿ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਲੋਕਾਂ ਵਿਚ ਪਾਰਟੀ ਦਾ ਆਧਾਰ ਖਤਮ ਹੁੰਦਾ ਜਾ ਰਿਹਾ ਹੈ। ਜਦਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਲੋਕਾਂ ਵਿਚ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਮਪੀ ਹਰਸਿਮਰਤ ਕੌਰ ਬਾਦਲ ਵੱਲੋਂ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਅਤੇ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਪਾਰਟੀ ਦਾ ਆਧਾਰ ਹੋਰ ਵੀ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜ ਰਹੇ ਆਗੂਆਂ, ਵਰਕਰਾਂ ਦਾ ਮੰਨਣਾ ਹੈ ਕਿ 2027 ਵਿਚ ਲੋਕਾਂ ਦੇ ਸਾਥ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਕੇ ਲੋਕਾਂ ਦੀ ਸੇਵਾ ਕਾਰਜਾਂ ਨੂੰ ਪੂਰਾ ਕਰਨ ਸਕੇਗੀ। ਗੁਰਪ੍ਰੀਤ ਕੌਰ ਥਿਆੜਾ ਅਤੇ ਰਮਨਦੀਪ ਸਿੰਘ ਥਿਆੜਾ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲ ਪੰਜਾਬ ਦੀ ਇੱਛਾ ਰੱਖਣ ਵਾਲਿਆਂ ਨੂੰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਟਾ ਉਸਮਾਨਪੁਰ ਅਤੇ ਹੋਰ ਪਤਵੰਤੇ ਹਾਜ਼ਰ ਸਨ।