ਖ਼ਾਲਸਾ ਪਬਲਿਕ ਸਕੂਲ ਔੜ ਵਿਖੇ ਗੁਰਪੁਰਬ ਮਨਾਇਆ
ਖ਼ਾਲਸਾ ਪਬਲਿਕ ਸਕੂਲ ਔੜ ਵਿਖੇ ਗੁਰਪੁਰਬ ਮਨਾਇਆ
Publish Date: Thu, 26 Nov 2026 05:46 PM (IST)
Updated Date: Thu, 26 Nov 2026 05:49 PM (IST)
ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ ਔੜ : ਖ਼ਾਲਸਾ ਪਬਲਿਕ ਸਕੂਲ ਔੜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰ. ਨਛੱਤਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਗੁਰੂ ਜੀ ਵੱਲੋਂ ਦਿੱਤੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚੱਲਦਿਆਂ ਆਪਸੀ ਪਿਆਰ, ਬਰਾਬਰਤਾ, ਸਚਾਈ, ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਵਿਚ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਲਈ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਪੂ ਸ਼ੰਕਰ ਦਾਸ, ਬਲਜੀਤ ਕੌਰ, ਰਣਜੀਤ ਕੌਰ ਤੂਰ, ਸੁਨੀਤਾ ਸੁੰਮਨ, ਸਾਰਿਕਾ ਸ਼ਰਮਾ, ਜਸਵੀਰ ਕੌਰ, ਰਜਨੀ, ਵਰਿੰਦਰ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਸੀਮਾ ਰਾਣੀ, ਨੇਹਾ, ਬੰਧਨਾ ਰਾਣਾ, ਮਨਪ੍ਰੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।