ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 30 ਤੇ 31 ਨੂੰ
ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 30 ਅਤੇ 31 ਨੂੰ
Publish Date: Sat, 17 Jan 2026 04:38 PM (IST)
Updated Date: Sun, 18 Jan 2026 04:04 AM (IST)

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਸ਼ਹੀਦ ਬਾਬਾ ਦੀਪ ਸਿੰਘ ਸੇਵਕ ਜਥਾ ਰਾਹੋਂ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ੁੱਭ ਦਿਹਾੜੇ ’ਤੇ ਗੁਰਦੁਆਰਾ ਕਲਗੀਧਰ ਮੁਹੱਲਾ ਪਹਾੜ ਸਿੰਘ ਰਾਹੋਂ ਵਿਖੇ ਮਹਾਨ ਸਮਾਗਮ ਕਰਵਾਏ ਜਾ ਰਹੇ ਹਨ। ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜਥਾ ਰਾਹੋਂ ਦੇ ਪ੍ਰਧਾਨ ਨਰੇਸ਼ ਸਿੰਘ ਭੁੱਲਰ ਨੇ ਦੱਸਿਆ ਕਿ 28 ਜਨਵਰੀ ਦਿਨ ਬੁੱਧਵਾਰ ਨੂੰ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 29 ਜਨਵਰੀ ਦਿਨ ਵੀਰਵਾਰ ਨੂੰ 12 ਵਜੇ ਨਗਰ ਕੀਰਤਨ ਆਰੰਭ ਹੋਣਗੇ ਤੇ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਜਾਣਗੇ। ਉਪਰੰਤ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ’ਚ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵੱਲੋਂ ਵਾਲੇ 30 ਤੇ 31 ਜਨਵਰੀ ਨੂੰ 7 ਵਜੇ ਤੋਂ ਲੈ ਕੇ 10 ਵਜੇ ਤੱਕ ਦੁਸਹਿਰਾ ਗਰਾਊਂਡ ਰਾਹੋਂ ਵਿਖੇ ਧਾਰਮਿਕ ਸਮਾਗਮ ਪੇਸ਼ ਕਰਨਗੇ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਰਜਿੰਦਰ ਸਿੰਘ ਹੁਸੈਨਪੁਰ ਸਮਾਜ-ਸੇਵਕ ਤੇ ਸੰਸਥਾਪਕ ਨਰੋਆ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈ ਘਨ੍ਹੱਈਆ ਜੀ ਸੇਵਕ ਜਥਾ ਰਾਹੋਂ, ਸ੍ਰੀ ਗੁਰੂ ਰਾਮਦਾਸ ਟਰੱਸਟ ਰਾਹੋਂ, ਸ੍ਰੀ ਗੁਰੂ ਨਾਨਕ ਦੇਵ ਜੀ ਸੁਸਾਇਟੀ ਨਵਾਂਸ਼ਹਿਰ, ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜਥਾ ਰਾਹੋਂ ਤੇ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀਆਂ ਲੱਖ-ਲੱਖ ਮੁਬਾਰਕਾਂ। ਤਿੰਨ ਦਿਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜਥਾ ਰਾਹੋਂ ਦੇ ਸਾਰੇ ਮੈਂਬਰ ਮੌਜੂਦ ਸਨ।