ਸੁਖਦੀਪ ਸਿੰਘ ਸ਼ੁਕਾਰ ਜ਼ਮੀਨੀ ਪੱਧਰ ਦੇ ਨੇਤਾ : ਨਾਨੋਵਾਲ
ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਜਮੀਨੀ ਪੱਧਰ ਤੇ ਨੇਤਾ ਹਨ-ਅਸ਼ੋਕ ਨਾਨੋਵਾਲ
Publish Date: Sun, 15 Feb 2026 08:23 PM (IST)
Updated Date: Mon, 16 Feb 2026 04:15 AM (IST)
ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਸੁਖਦੀਪ ਸਿੰਘ ਸ਼ੁਕਾਰ ਨੂੰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦਾ ਇੰਚਾਰਜ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬਲਾਚੌਰ ਹਲਕੇ ਦੇ ਸੀਨੀਅਰ ਆਗੂ ਅਸ਼ੋਕ ਕੁਮਾਰ ਨਾਨੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਖਦੀਪ ਸਿੰਘ ਸ਼ੁਕਾਰ ਜ਼ਮੀਨੀ ਪੱਧਰ ਦੇ ਨੇਤਾ ਹਨ, ਜਿਹੜੇ ਯੂਥ ਅਕਾਲੀ ਦੇ ਸਰਕਲ ਪ੍ਰਧਾਨ ਤੋਂ ਲੈ ਕੇ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਦੀ ਕੋਰ ਕਮੇਟੀ ਤੱਕ ਆਪਣੀ ਮਿਹਨਤ ਦੀ ਬਦੌਲਤ ਪੁੱਜੇ ਹਨ। ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਉਨ੍ਹਾਂ ਦੀ ਸਖ਼ਤ ਮਿਹਨਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਨਵੀਂ ਜਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਮਿਹਨਤ ਕਰਨਗੇ। ਇਸ ਮੌਕੇ ਬਲਾਚੌਰ ਹਲਕੇ ਦੇ ਸੀਨੀਅਰ ਅਕਾਲੀ ਆਗੂ ਜੋਗਿੰਦਰ ਸਿੰਘ ਅਟਵਾਲ, ਗੁਰਦੀਪ ਸਿੰਘ ਬਕਾਪੁਰ, ਹਜੂਰਾ ਸਿੰਘ ਪੈਲ਼ੀ, ਅਜਮੇਰ ਸਿੰਘ ਭਾਰਾਪੁਰ, ਹਰਨੇਕ ਸਿੰਘ ਛਦੌੜੀ, ਬਹਾਦਰ ਸਿੰਘ ਬਿਰਲ ਪੈਲ਼ੀ, ਹਰਨੇਕ ਸਿੰਘ ਪੈਲੀ ਮੌਜੂਦ ਸਨ।