ਬੰਗਾ ਵਿਖੇ ਹਰਜੋਤ ਕੌਰ ਲੋਹਟੀਆ ਨੂੰ ਕੀਤਾ ਸਨਮਾਨਿਤ
ਬੰਗਾ ਵਿਖੇ ਹਰਜੋਤ ਕੌਰ ਲੋਹਟੀਆ ਨੂੰ ਕੀਤਾ ਸਨਮਾਨਿਤ
Publish Date: Fri, 30 Jan 2026 03:50 PM (IST)
Updated Date: Sat, 31 Jan 2026 04:02 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ,
ਬੰਗਾ : ਪੰਜਾਬ ਸਰਕਾਰ ਵੱਲੋਂ ਹਰਜੋਤ ਕੌਰ ਲੋਹਟੀਆ ਨੂੰ ਐੱਸਸੀ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਨਿਯੁਕਤ ਕਰਨ ’ਤੇ ਗਾਂਧੀ ਨਗਰ ਬੰਗਾ ਦੇ ਲੋਕਾਂ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਹਰਜੋਤ ਕੋਰ ਲੋਹਟੀਆ ਨੇ ਕਿਹਾ ਕਿ ਹਰਜੋਤ ਕੌਰ ਲੋਹਟੀਆ ਨੇ ਹਮੇਸ਼ਾ ਸਮਾਜਿਕ ਨਿਆਂ, ਬਰਾਬਰੀ ਅਤੇ ਦਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਸਰਗਰਮ ਭੂਮਿਕਾ ਨਿਭਾਈ ਹੈ। ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਐੱਸਸੀ ਵਰਗ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ, ਸਹਿ ਇੰਚਾਰਜ ਖੁਸ਼ਵਿੰਦ ਸਿੰਘ, ਅਮਨਦੀਪ ਬੰਗਾ, ਕੁਲਵੀਰ ਪਾਬਲਾ, ਬਲਵੀਰ ਪਾਬਲਾ, ਮਨਜੀਤ ਸਿੰਘ, ਕੁਲਵੀਰ ਕੁਮਾਰ ਡਾਬਰ, ਗੌਰਵ ਕੁਮਾਰ, ਸੰਦੀਪ ਚਾਨਾ, ਪਵਨ ਸ਼ਰਮਾ, ਗਗਨਦੀਪ ਚਾਨਾ, ਸੁਨੀਲ ਸਹਿਦੇਵ, ਬਲਿਹਾਰ ਸਿੰਘ ਮਾਨ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਦਿਆਲ ਖੱਦਰ ਭੰਡਾਰ, ਅਰਸ਼ਦੀਪ ਸਿੰਘ, ਜਗਦੀਸ਼ ਕੁਆਰ, ਚੇਤਨ ਚੋਪੜਾ, ਠਾਕਰ, ਤੇਜ ਪਾਲ ਐਡਵੋਕੇਟ, ਸਨੀ ਰੱਤੂ, ਤੇਜਵੀਰ ਸਿੰਘ, ਅੰਮ੍ਰਿਤ ਸਿੰਘ ਆਦਿ ਹਾਜ਼ਰ ਸਨ।