
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਰਪ੍ਰੀਤ ਸਿੰਘ ਖਾਰਾ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਪੁੱਛਿਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਨਵਾਂਸ਼ਹਿਰ ਹਰਪ੍ਰੀਤ ਸਿੰਘ ਖਾਰਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ, ਜਿੱਥੇ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਹਰਪ੍ਰੀਤ ਸਿੰਘ ਖਾਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਇਸ ਹਮਲੇ ਵਿਚ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਜਿੱਥੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ, ਉੱਥੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਮਜ਼ਬੂਤ ਅਤੇ ਚੜ੍ਹਦੀ ਕਲਾ ਵਿਚ ਦੇਖ ਕੇ ਮਨ ਨੂੰ ਬਹੁਤ ਪ੍ਰਸੰਨਤਾ ਹੋਈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਹਿੰਮਤ ਅਤੇ ਹੌਸਲੇ ਤੋਂ ਔਖੇ ਸਮੇਂ ਦਾ ਚੜ੍ਹਦੀ ਕਲਾ ਵਿਚ ਰਹਿ ਕੇ ਮੁਕਾਬਲਾ ਕਰਨ ਦਾ ਸੁਨੇਹਾ ਮਿਲਦਾ ਹੈ। ਹਰਪ੍ਰੀਤ ਸਿੰਘ ਖਾਰਾ ਨੇ ਅਰਦਾਸ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਹਮੇਸ਼ਾ ਤੰਦਰੁਸਤੀ, ਚੜ੍ਹਦੀ ਕਲਾ ਅਤੇ ਲੰਮੀ ਉਮਰ ਬਖ਼ਸ਼ਣ।