ਬੱਸ ਅੱਡਾ ਨਵਾਂਸ਼ਹਿਰ ’ਚ ਸਿਹਤ ਜਾਗਰੂਕਤਾ ਪ੍ਰੋਗਰਮ ਕਰਵਾਇਆ
ਬੱਸ ਅੱਡਾ ਨਵਾਂਸ਼ਹਿਰ 'ਚ ਸਿਹਤ ਜਾਗਰੂਕਤਾ ਪ੍ਰੋਗਰਮ ਕਰਵਾਇਆ
Publish Date: Fri, 16 Jan 2026 04:17 PM (IST)
Updated Date: Sat, 17 Jan 2026 04:03 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋਂ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵੱਲੋਂ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਸਰਦੀ ਤੋਂ ਬਚਾਅ ਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ। ਉਨ੍ਹਾਂ ਸਾਫ਼ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਭੋਜਨ ਦਾ ਸੇਵਨ ਕਰਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਹੈਪੇਟਾਈਟਿਸ ਤੋਂ ਬਚਾਅ, ਮੁਫ਼ਤ ਟੈਸਟ ਤੇ ਇਲਾਜ ਸਬੰਧੀ, ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਤੇ ਕਿਹਾ ਬੱਚੇ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਉਨ੍ਹਾਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸੰਬੰਧੀ ਤੇ ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ, ਕਿਉਂਕਿ ਜੇਕਰ ਬੱਚਿਆਂ ਨੂੰ ਸਕੂਲ ਸਮੇਂ ਤੋਂ ਖੇਡਾਂ ਤੇ ਗਰਾਊਂਡਾਂ ਨਾਲ ਜੋੜ ਦਿੱਤਾ ਜਾਵੇ ਤਾਂ ਯੁੱਧ ਨਸ਼ਿਆਂ ਵਿਰੁੱਧ ਦੇ ਅਸਲ ਮਨੋਰਥ ਨੂੰ ਆਪਾਂ ਰਲ-ਮਿਲ ਕੇ ਪੂਰਾ ਕਰ ਸਕਦੇ ਹਾਂ। ਉਨ੍ਹਾਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰ ਕੇ ਪੈਸਿਵ ਸਮੋਕਿੰਗ ਤੋਂ ਬਚਣ ਲਈ ਸਿਹਤ ਸਿੱਖਿਆ ਦਿੱਤੀ ਕਿ ਜਦੋਂ ਵੀ ਕੋਈ ਵਿਅਕਤੀ ਸਾਂਝੀਆਂ ਥਾਵਾਂ ’ਤੇ ਸਮੋਕਿੰਗ ਕਰਦਾ ਹੈ ਤਾਂ ਕੋਲ ਖੜ੍ਹੇ ਬੱਚਿਆਂ ਔਰਤਾਂ ਤੇ ਬਜ਼ੁਰਗਾਂ ਨੂੰ ਸਮੋਕਿੰਗ ਕਰਨ ਵਾਲੇ ਨਾਲੋਂ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਮੌਕੇ ਆਸ਼ਾ ਵਰਕਰ ਮਨਜੀਤ ਕੌਰ ਤੇ ਕਾਂਤਾ ਦੇਵੀ ਤੇ ਹੋਰ ਹਾਜ਼ਰ ਸਨ।