- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਸਿਟੀਜ਼ਨਾਂ ਲਈ ਸਿਹਤ ਜਾਂਚ ਕੈਂਪ ਲਗਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਦੀ ਰਹਿਨੁਮਾਈ ਹੇਠ ਸੀਨੀਅਰ ਸਿਟੀਜ਼ਨਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ। ਜਿਸ ਦੌਰਾਨ ਐੱਮਡੀ ਮੈਡੀਸਨ ਡਾ. ਜਸਕਰਨ ਸਿੰਘ, ਅੱਖਾਂ ਦੇ ਮਾਹਿਰ ਡਾ. ਸਵਰਨਜੀਤ ਸਿੰਘ ਕੁਲਾਰ ਅਤੇ ਅਪਥਾਲਮਿਕ ਅਫ਼ਸਰ ਦੀਪਕ ਸ਼ਰਮਾ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀਆਂ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਲੋੜੀਂਦੀ ਸਿਹਤ ਸਲਾਹ ਤੇ ਸਹੂਲਤਾਂ ਮੁਹੱਈਆ ਕਰਵਾਉਣਾ ਸੀ। ਡਾ. ਸੋਨੀਆ ਨੇ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਤਾਂ ਜੋ ਬਿਮਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕੇ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਿਤੂ ਦੀਪਤੀ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸਟਾਫ ਨਰਸ ਕਾਂਤਾ ਦੇਵੀ, ਬਲਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।